Punjab

ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਲਿਖਿਆ ਪੱਤਰ

  • Punjabi Bulletin
  • Jun 14, 2023
ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ BBMB ਤੋਂ ਹਿਮਾਚਲ ਨੂੰ ਪਾਣੀ ਦੇਣ ਦੇ ਮੁੱਦੇ ’ਤੇ ਲਿਖਿਆ ਪੱਤਰ
  • 198 views

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੋਂ ਹਿਮਾਚਲ ਪ੍ਰਦੇਸ਼ ਨੂੰ ਪਾਣੀ ਦੇਣ ਦੇ ਮੁੱਦੇ ਨੂੰ ਲੈ ਕੇ ਪੱਤਰ ਲਿਖਿਆ ਹੈ।  ਜਾਣਕਾਰੀ ਮੁਤਾਬਕ ਮੁੱਖ ਮੰਤਰੀ ਮਾਨ ਨੇ ਹਿਮਾਚਲ ਨੂੰ ਪਾਣੀ ਦੇਣ ’ਤੇ NOC ਦੀ ਸ਼ਰਤ ਹਟਾਉਣ ਦਾ ਵਿਰੋਧ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਨੂੰ ਪਾਣੀ ਦੇਣ ਦਾ ਹੁਕਮ ਨਹੀਂ ਦੇ ਸਕਦੀ। ਕੇਂਦਰ ਦਾ ਇਹ ਹੁਕਮ ਸੁਪਰੀਮ ਕੋਰਟ ਦੇ ਹੁਕਮਾਂ ਦੀ ਸਿੱਧੀ ਉਲੰਘਣਾ ਹੈ। ਬੀਬੀਐਮਬੀ ਤੋਂ ਪਾਣੀ ਦੀ ਸਪਲਾਈ ਦਾ ਪੈਮਾਨਾ ਪਹਿਲਾਂ ਹੀ ਤੈਅ ਹੈ। ਕੇਂਦਰ ਸਰਕਾਰ ਨੇ 15 ਮਈ ਨੂੰ ਇਕ ਹੁਕਮ ਜਾਰੀ ਕਰਕੇ NO3 ਦੀ ਸ਼ਰਤ ਹਟਾ ਦਿਤੀ ਸੀ। ਪੀਐਮ ਨੂੰ ਲਿਖੇ ਪੱਤਰ ’ਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਕੇਂਦਰ ਸਰਕਾਰ ਨੇ 15 ਮਈ, 2023 ਨੂੰ ਇਸ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ. ਬੀ. ਐੱਮ. ਬੀ.) ਦੇ ਚੇਅਰਮੈਨ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ’ਚ ਭਾਰਤ ਸਰਕਾਰ ਨੇ ਬੀ. ਬੀ. ਐੱਮ. ਬੀ. ਦੇ ਚੇਅਰਮੈਨ ਨੂੰ ਹੁਕਮ ਦਿੱਤਾ ਸੀ ਕਿ ਐੱਨ. ਓ. ਸੀ. ਦੇਣ ਦੀ ਮੌਜੂਦਾ ਵਿਵਸਥਾ ਨੂੰ ਇਸ ਸ਼ਰਤ ’ਤੇ ਖ਼ਤਮ ਕਰ ਦਿੱਤਾ ਜਾਵੇ ਕਿ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਸੁਪਰੀਮ ਕੋਰਟ ਵੱਲੋਂ ਬਿਜਲੀ ਲਈ ਤੈਅ ਕੀਤੇ 7.19 ਫ਼ੀਸਦੀ ਹਿੱਸੇ ਤੋਂ ਘੱਟ ਕੁੱਲ ਪਾਣੀ ਲੈਣਾ ਹੋਵੇਗਾ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਬੀ. ਬੀ. ਐੱਮ. ਬੀ. ਪਾਣੀ ਦੀ ਸਪਲਾਈ/ਸਿੰਚਾਈ ਪ੍ਰਾਜੈਕਟਾਂ ਲਈ ਹਿਮਾਚਲ ਪ੍ਰਦੇਸ਼ ਵੱਲੋਂ ਪਾਣੀ ਲੈਣ ਵਾਸਤੇ ਸਿਰਫ ਤਕਨੀਕੀ ਸੰਭਾਵਨਾ ਦਾ ਅਧਿਐਨ ਕਰੇਗਾ, ਉਹ ਵੀ ਜੇਕਰ ਇਸ ਵਿੱਚ ਬੀ. ਬੀ. ਐੱਮ. ਬੀ. ਦਾ ਇੰਜੀਨੀਅਰਿੰਗ ਢਾਂਚਾ ਸ਼ਾਮਲ ਹੈ ਅਤੇ ਇਸ ਦੇ ਪ੍ਰਾਪਤ ਹੋਣ ਤੋਂ 60 ਦਿਨਾਂ ਦੇ ਅੰਦਰ ਲੋੜੀਂਦੀਆਂ ਤਕਨੀਕੀ ਲੋੜਾਂ ਹਿਮਾਚਲ ਪ੍ਰਦੇਸ਼ ਨੂੰ ਦੱਸੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਦੇ ਖ਼ਾਸ ਇਲਾਕਿਆਂ ਲਈ ਨਿਰਧਾਰਿਤ ਹੈ ਅਤੇ ਇਹ ਨਿਰਧਾਰਿਤ ਪਾਣੀ ਵਿਸ਼ੇਸ਼ ਨਹਿਰੀ ਪ੍ਰਣਾਲੀ ਰਾਹੀਂ ਸਪਲਾਈ ਹੁੰਦਾ ਹੈ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2025