ਫਰੀਦਕੋਟ-ਉਜ਼ਬੇਕਿਸਤਾਨ ਦੀ ਰਹਿਣ ਵਾਲੀ ਵਿਦੇਸ਼ੀ ਔਰਤ ਜੋ ਕਿ ਗੈਰ ਕਾਨੂੰਨੀ ਤਰੀਕੇ ਨਾਲ ਪਾਕਿਸਤਾਨ ਵਿਚ ਦਾਖਲ ਹੋਣ ਜਾ ਰਹੀ ਸੀ ਨੂੰ ਫਿਰੋਜ਼ਪੁਰ ’ਚ ਭਾਰਤ-ਪਾਕਿਸਤਾਨ ਸਰਹੱਦ ਤੋਂ ਬੀ.ਐਸ.ਐਫ. ਜਵਾਨਾਂ ਨੇ ਕਾਬੂ ਕੀਤਾ ਹੈ। ਇਸ ਤੋਂ ਬਾਅਦ ਉਸ ਨੂੰ ਫਿਰੋਜ਼ਪੁਰ ਪੁਲਿਸ ਦੇ ਹਵਾਲੇ ਕਰ ਦਿਤਾ ਗਿਆ। ਦੱਸ ਦਈਏ ਕਿ ਫਿਲਹਾਲ ਮਹਿਲਾ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ। ਇਸ ਦੌਰਾਨ ਬੀ.ਐਸ.ਐਫ. ਮਹਿਲਾ ਮੁਲਾਜ਼ਮਾਂ ਵਲੋਂ ਤਲਾਸ਼ੀ ਲੈਣ ’ਤੇ ਔਰਤ ਕੋਲੋਂ ਉਸ ਦਾ ਪਾਸਪੋਰਟ, ਜ਼ੀਰਕਪੁਰ ਦਾ ਇਕ ਆਧਾਰ ਕਾਰਡ ਅਤੇ ਕੁੱਝ ਹੋਰ ਚੀਜ਼ਾਂ ਬਰਾਮਦ ਹੋਈਆਂ ਹਨ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਉਹ ਫਿਰੋਜ਼ਪੁਰ ਸਰਹੱਦ ਰਾਹੀਂ ਪਾਕਿਸਤਾਨ ਵਿਚ ਕਿਉਂ ਘੁਸਪੈਠ ਕਰਨਾ ਚਾਹੁੰਦੀ ਸੀ। ਇਸ ਪਿੱਛੇ ਉਸ ਦਾ ਮਕਸਦ ਕੀ ਹੈ। ਹਾਲਾਂਕਿ ਮਹਿਲਾ ਦੀ ਭਾਸ਼ਾ ਸੁਰੱਖਿਆ ਏਜੰਸੀਆਂ ਦੀ ਪੁਛਗਿਛ ’ਚ ਵੱਡੀ ਰੁਕਾਵਟ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਅਜੇ ਤੱਕ ਇਸ ਮਾਮਲੇ ਵਿਚ ਬੀ.ਐਸ.ਐਫ. ਅਤੇ ਪੰਜਾਬ ਪੁਲਿਸ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।