Punjab

ਲੁਧਿਆਣਾ ਵਿਚ 7 ਕਰੋੜ ਦੀ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ

  • Punjabi Bulletin
  • Jun 16, 2023
ਲੁਧਿਆਣਾ ਵਿਚ 7 ਕਰੋੜ ਦੀ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
  • 196 views

ਲੁਧਿਆਣਾ-ਲੁਧਿਆਣਾ ’ਚ ਨਸ਼ਾ ਵੇਚਦਾ ਇਕ ਨੌਜਵਾਨ ਪੁਲਿਸ ਵੱਲੋਂ ਕਾਬੂ ਕੀਤਾ ਗਿਆ। ਜਾਣਕਾਰੀ ਮੁਤਾਬਕ  S“6 ਦੀ ਟੀਮ ਨੇ ਇਕ ਨੌਜਵਾਨ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਹੈ। ਉਕਤ ਮੁਲਜ਼ਮ ਖ਼ੁਦ ਕਾਫ਼ੀ ਸਮੇਂ ਤੋਂ ਨਸ਼ਾ ਕਰਦਾ ਸੀ। ਨਸ਼ਿਆਂ ਦਾ ਖਰਚਾ ਪੂਰਾ ਕਰਨ ਲਈ ਉਹ ਦਿੱਲੀ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਲਿਆ ਕੇ ਨੇੜਲੇ ਇਲਾਕਿਆਂ ਵਿਚ ਵੇਚਦਾ ਰਿਹਾ ਹੈ। ਇਸ ਸਬੰਧੀ ਡੀਐਸਪੀ ਅਜੇ ਨੇ ਦਸਿਆ ਕਿ ਮੁਲਜ਼ਮ ਦੀ ਪਛਾਣ ਸ਼ਿਵਮ ਬਾਲੀ ਉਰਫ਼ ਗੀਗਾ (25) ਵਜੋਂ ਹੋਈ ਹੈ। ਮੁਲਜ਼ਮ ਸ਼ਿਵਮ ਆਈ-20 ਕਾਰ ’ਚ ਹੈਰੋਇਨ ਰੱਖ ਕੇ ਸਪਲਾਈ ਕਰਨ ਜਾ ਰਿਹਾ ਸੀ। ਪੁਲਿਸ ਨੇ ਜਦੋਂ ਚੈਕਿੰਗ ਕੀਤੀ ਤਾਂ ਮੁਲਜ਼ਮ ਦੀ ਡਰਾਈਵਰ ਸੀਟ ਦੇ ਪਿੱਛੇ ਬਣੀ ਜੇਬ ਵਿਚੋਂ 1 ਕਿਲੋ 220 ਗ੍ਰਾਮ ਹੈਰੋਇਨ ਅਤੇ ਕਾਰ ਦੇ ਡੈਸ਼ ਬੋਰਡ ਵਿਚੋਂ 35 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ। ਸ਼ਿਵਮ ਨੇ ਪੁਲਿਸ ਨੂੰ ਦਸਿਆ ਕਿ ਉਹ ਜ਼ਿਆਦਾਤਰ ਸਮਾਂ ਵਿਹਲਾ ਹੁੰਦਾ ਸੀ। ਉਹ ਅਪਣੇ ਨਸ਼ੇ ਦੀ ਪੂਰਤੀ ਲਈ ਹੀ ਪਿਛਲੇ ਸਮੇਂ ਤੋਂ ਇਸ ਕੰਮ ਵਿਚ ਲੱਗਾ ਹੋਇਆ ਹੈ। ਅੱਜ ਸਿਵਲ ਹਸਪਤਾਲ ਵਿਚ ਮੁਲਜ਼ਮ ਦਾ ਡੋਪ ਟੈਸਟ ਕੀਤਾ ਗਿਆ ਅਤੇ ਉਹ ਪਾਜ਼ੇਟਿਵ ਪਾਇਆ ਗਿਆ। ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2025