Punjab

ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦਿੱਤੇ ਜਾਣ ’ਤੇ ਬੋਲੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

  • Punjabi Bulletin
  • Jun 20, 2023
ਰਾਜਪਾਲ ਵੱਲੋਂ ਬਿੱਲਾਂ ਨੂੰ ਮਨਜ਼ੂਰੀ ਨਾ ਦਿੱਤੇ ਜਾਣ ’ਤੇ ਬੋਲੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ
  • 74 views

ਚੰਡੀਗੜ੍ਹ-ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਿਲਾਂ ਨੂੰ ਮਨਜ਼ੂਰੀ ਨਾ ਦੇਣ ’ਤੇ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਪਾਸ ਹੋਏ ਬਿੱਲਾਂ ਨੂੰ ਜੇਕਰ ਰਾਜਪਾਲ ਨੇ ਮਨਜ਼ੂਰੀ ਨਾ ਦਿਤੀ ਤਾਂ ਸਰਕਾਰ ਅਦਾਲਤ ਦਾ ਰੁਖ਼ ਕਰੇਗੀ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਵਿਚ ਵਿਸ਼ਵਾਸ ਰੱਖਦੇ ਹਾਂ ਅਤੇ ਕਾਨੂੰਨ ਮੁਤਾਬਕ ਹੀ ਕੰਮ ਕਰ ਰਹੇ ਹਾਂ। ਜੇਕਰ ਰਾਜਪਾਲ ਸਾਹਬ ਵੀ ਕਾਨੂੰਨ ਮੁਤਾਬਕ ਕੰਮ ਕਰਦੇ ਹਨ ਤਾਂ ਬਿੱਲਾਂ ਨੂੰ ਮਨਜ਼ੂਰੀ ਜਰੂਰ ਦੇਣਗੇ। ਪੰਜਾਬ ਯੂਨੀਵਰਸਿਟੀਜ਼ ਲਾਅ ਸੋਧ ਬਿੱਲ ਬਾਰੇ ਲਾਲਜੀਤ ਭੁੱਲਰ ਨੇ ਕਿਹਾ ਕਿ ਵਾਈਸ ਚਾਂਲਸਲਾਂ ਦੀ ਨਿਯੁਕਤੀ ਲਈ ਪੰਜਾਬ ਸਰਕਾਰ ਨੇ ਜਿਹੜੇ ਵੀ ਨਾਂਅ ਭੇਜੇ, ਰਾਜਪਾਲ ਨੇ ਉਨ੍ਹਾਂ ਨੂੰ ਮਨਜ਼ੂਰੀ ਨਹੀਂ ਦਿਤੀ। ਜੇਕਰ ਪੰਜਾਬ ਵਿਚ ਪੰਜਾਬ ਦਾ ਚਾਂਸਲਰ ਲੱਗੇਗਾ ਤਾਂ ਹੀ ਸਾਡੀਆਂ ਯੂਨੀਵਰਸਿਟੀਆਂ ਵਧੀਆ ਢੰਗ ਨਾਲ ਚੱਲਣਗੀਆਂ। ਹੋਰ ਸੂਬਿਆਂ ਦੇ ਵੀ.ਸੀ. ਸਾਡੇ ਬੱਚਿਆਂ ਨੂੰ ਨਹੀਂ ਸਮਝ ਸਕਦੇ। ਇਸ ਤੋਂ ਬਿਨਾਂ ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖ ਗੁਰਦੁਆਰਾ ਸੋਧ ਬਿੱਲ 2023 ਨੂੰ ਲੈ ਕੇ ਸਿੱਖਾਂ ਵਿਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ। ਵਿਰੋਧੀ ਭਾਵੇਂ ਸਦਨ ਵਿਚੋਂ ਵਾਕਆਊਟ ਕਰ ਗਏ ਪਰ ਇਕ-ਦੋ ਲੋਕਾਂ ਨੂੰ ਛੱਡ ਕੇ ਬਾਕੀ ਸਾਰੇ ਮਨ ਵਿਚ ਹੀ ਖੁਸ਼ ਹਨ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024