ਚੰਡੀਗੜ੍ਹ-ਮੰਗਾਂ ਨੂੰ ਲੈ ਕੇ ਅੜੀ ਹੋਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਵਿੱਚ ਸਾਰੇ ਟੋਲ ਫਰੀ (Toll free) ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਕਿ ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਭਾਕਿਯੂ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 18 ਟੋਲ 15 ਜਨਵਰੀ ਤੱਕ ਮੁਕਤ ਕੀਤੇ ਜਾ ਚੁੱਕੇ ਹਨ।ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਜਿਨ੍ਹਾਂ ਮੰਗਾਂ 'ਤੇ ਸੰਘਰਸ਼ ਕਰ ਰਹੀ ਹੈ, ਉਨ੍ਹਾਂ ਨੂੰ ਮੰਨਦਿਆਂ ਪੰਜਾਬ ਦੇ ਸਾਰੇ ਟੋਲ ਮੁਫ਼ਤ ਕੀਤੇ ਜਾਣਗੇ। ਦੂਜੇ ਪਾਸੇ ਭਾਕਿਯੂ ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਧਰਨੇ ਵਿੱਚ ਵੱਧ ਚੜ੍ਹ ਕੇ ਸ਼ਮੂਲੀਅਤ ਕਰਨ ਤਾਂ ਜੋ ਉਨ੍ਹਾਂ ਦਾ ਪੁਰਜ਼ੋਰ ਸਮਰਥਨ ਕੀਤਾ ਜਾ ਸਕੇ।