Punjab

ਹੁਣ ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਵੀ ਹੋਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੀ ਵਰਤੋਂ

  • Punjabi Bulletin
  • Jun 28, 2023
ਹੁਣ ਪੰਜਾਬ ਦੇ ਸਰਕਾਰੀ ਦਫ਼ਤਰਾਂ ’ਚ ਵੀ ਹੋਵੇਗੀ ਆਰਟੀਫੀਸ਼ੀਅਲ ਇੰਟੈਲੀਜੈਂਸੀ ਦੀ ਵਰਤੋਂ
  • 73 views

ਚੰਡੀਗੜ੍ਹ-ਪੰਜਾਬ ਦੇ ਪ੍ਰਸ਼ਾਸਨਿਕ ਪ੍ਰਬੰਧ ਵਿਚ ਹੋਰ ਜ਼ਿਆਦਾ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਨੇ ਏ.ਆਈ. (ਆਰਟੀਫ਼ਿਸ਼ੀਅਲ ਇੰਟੈਲੀਜੈਂਸੀ) ਦੀ ਵਰਤੋਂ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਜਾਣਕਾਰੀ ਮੁਤਾਬਕ ਸੂਬੇ ਵਿਚ ਸ਼ਿਕਾਇਤਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਵਿਚ ਹੋਰ ਸੁਧਾਰ ਲਿਆਉਣ ਲਈ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਮੰਤਰੀ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਆਧਾਰਤ ਪ੍ਰਣਾਲੀ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੀ.ਜੀ.ਆਰ.ਐਸ. ਪੋਰਟਲ ਉਤੇ ਪ੍ਰਾਪਤ ਸ਼ਿਕਾਇਤਾਂ ਦੀ ਬਾਰੀਕੀ ਨਾਲ ਨਿਗਰਾਨੀ ਤੋਂ ਇਲਾਵਾ ਇਨ੍ਹਾਂ ਦਾ ਤੇਜ਼ੀ ਨਾਲ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਏ.ਆਈ. ਮਨੁੱਖੀ ਦਖ਼ਲਅੰਦਾਜ਼ੀ ਨੂੰ ਘਟਾ ਕੇ ਸਮੇਂ ਦੀ ਬਚਤ ਕਰੇਗਾ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਿਚ ਵਧੇਰੇ ਤੇਜ਼ੀ ਤੇ ਪਾਰਦਰਸ਼ਤਾ ਲਿਆਵੇਗਾ। ਇੱਥੇ ਆਪਣੇ ਦਫ਼ਤਰ ਵਿਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਪ੍ਰਸ਼ਾਸਨਿਕ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ ਤੇਜਵੀਰ ਸਿੰਘ ਨੂੰ ਕਿਹਾ ਕਿ ਉਹ ਸੂਬਾ ਅਤੇ ਜ਼ਿਲ੍ਹਾ ਪੱਧਰ ’ਤੇ ਲੰਬਿਤ ਪਈਆਂ ਸ਼ਿਕਾਇਤਾਂ ਦੀ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਵੱਖ-ਵੱਖ ਅਧਿਕਾਰੀਆਂ ਤੇ ਮੁਲਾਜ਼ਮਾਂ ਕੋਲ ਲੰਬਿਤ ਪਈਆਂ ਸ਼ਿਕਾਇਤਾਂ ਦਾ ਵੀ ਜਾਇਜ਼ਾ ਲਿਆ ਅਤੇ ਸਭ ਤੋਂ ਵੱਧ ਬਕਾਇਆ ਸ਼ਿਕਾਇਤਾਂ ਵਾਲੇ ਵਿਭਾਗਾਂ ਦੀ ਮੀਟਿੰਗ ਬੁਲਾਉਣ ਦੇ ਨਿਰਦੇਸ਼ ਦਿੱਤੇ।  


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024