Punjab

ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ’ਤੇ ਪਾਰਟੀ ਵਿਚ ਅੰਦਰੂਨੀ ਸਿਆਸਤ ਤੇਜ਼

  • Punjabi Bulletin
  • Jul 05, 2023
ਸੁਨੀਲ ਜਾਖੜ ਦੇ ਪੰਜਾਬ ਭਾਜਪਾ ਪ੍ਰਧਾਨ ਬਣਨ ’ਤੇ ਪਾਰਟੀ ਵਿਚ ਅੰਦਰੂਨੀ ਸਿਆਸਤ ਤੇਜ਼
  • 84 views

ਚੰਡੀਗੜ੍ਹ-ਪੰਜਾਬ ਵਿੱਚ ਬੀਜੇਪੀ ਵੱਲੋਂ ਸੁਨੀਲ ਜਾਖੜ ਨੂੰ ਪੰਜਾਬ ਬੀਜੇਪੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਜਿਸ ਤੋਂ ਬਾਅਦ ਪਾਰਟੀ ਵਿਚ ਅੰਦਰੂਨੀ ਸਿਆਸਤ ਕਾਫੀ ਤੇਜ਼ ਹੋ ਗਈ ਹੈ। ਜਾਣਕਾਰੀ ਮੁਤਾਬਕ ਸੁਨੀਲ ਜਾਖੜ ਦੀ ਨਿਯੁਕਤੀ ਤੋਂ ਬਾਅਦ ਅਬੋਹਰ ਦੇ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਅਰੁਣ ਨਾਰੰਗ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਅਤੇ ਅੱਜ ਪਾਰਟੀ ਦੇ ਮੁੱਖ ਦਫ਼ਤਰ ਬਾਹਰ ਇਕ ਪਾਰਟੀ ਆਗੂ ਨੇ ਆਪਣੇ ਹੀ ਕਪੜੇ ਫਾੜ ਲਏ। ਇਸ ਮੌਕੇ ਮੁਹਾਲੀ ਤੋਂ ਭਾਜਪਾ ਆਗੂ ਬੌਬੀ ਕੰਬੋਜ ਨੇ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਭਾਜਪਾ ਦਾ ਕਾਂਗਰਸੀਕਰਨ ਹੋ ਚੱੁਕਿਆ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਨੀਲ ਜਾਖੜ ਨੇ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੂੰ ਚੋਣਾਂ ਵਿਚ ਹਰਾਇਆ ਸੀ, ਉਦੋਂ ਉਹ ਕਾਂਗਰਸ ਦੇ ਪ੍ਰਧਾਨ ਸਨ ਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਉਨ੍ਹਾਂ ਦੀ ਦੇਖ-ਰੇਖ ਹੇਠ ਭਾਜਪਾ ਵਿਧਾਇਕ ਨੂੰ ਹਰਾਇਆ ਗਿਆ। ਆਪਣੇ ਕਪੜੇ ਫਾੜਨ ਦਾ ਕਾਰਨ ਦੱਸਦਿਆਂ ਭਾਜਪਾ ਆਗੂ ਨੇ ਕਿਹਾ ਕਿ ਉਹ ਅਜਿਹਾ ਇਸ ਲਈ ਕਰ ਰਹੇ ਹਨ ਤਾਂ ਕਿ ਭਵਿੱਖ ਵਿਚ ਭਾਜਪਾ ਵਰਕਰਾਂ ਦੇ ਕੱਪੜੇ ਨਾ ਫਾੜੇ ਜਾਣ।  ਅਰੁਣ ਨਾਰੰਗ ਦੇ ਅਸਤੀਫ਼ੇ ਬਾਰੇ ਉਨ੍ਹਾਂ ਕਿਹਾ ਕਿ ਉਹ ਜਾਗਦੀ ਜ਼ਮੀਰ ਵਾਲੇ ਹਨ, ਉਨ੍ਹਾਂ ਨੇ ਇਸੇ ਲਈ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦਿਤਾ। ਇਸ ਮੌਕੇ ਉਨ੍ਹਾਂ ਦਾ ਕਹਿਣਾ ਹੈ ਕਿ ਸੁਨੀਲ ਜਾਖੜ ਪਹਿਲਾਂ ਆਪਣੀ ਪੁਰਾਣੀ ਪਾਰਟੀ ਨੂੰ ਖੇਰੂੰ-ਖੇਰੂੰ ਕਰ ਕੇ ਆਏ ਸਨ, ਇਹ ਕੋਈ ਵਿਅਕਤੀ ਨਾਲ ਲੈ ਕੇ ਨਹੀਂ ਆਏ ਪਰ ਜਦੋਂ ਜਾਣਗੇ ਤਾਂ ਭਾਜਪਾ ਵਰਕਰਾਂ ਨੂੰ ਲੈ ਕੇ ਜਾਣਗੇ”। ਉਨ੍ਹਾਂ ਕਿਹਾ ਕਿ ਸੁਨੀਲ ਜਾਖੜ ਭਾਜਪਾ ਦਾ ਨੁਕਸਾਨ ਕਰਨਗੇ। ਜ਼ਿਕਰਯੋਗ ਹੈ ਕਿ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਸਾਬਕਾ ਵਿਧਾਇਕ ਅਰੁਣ ਨਾਰੰਗ ਨੇ ਸੁਨੀਲ ਜਾਖੜ ਨੂੰ ਕਰੀਬ 3500 ਵੋਟਾਂ ਨਾਲ ਹਰਾ ਕੇ ਅਬੋਹਰ ਸੀਟ ਭਾਜਪਾ ਦੇ ਝੋਲੇ ’ਚ ਪਾ ਦਿੱਤੀ ਸੀ। ਸੁਨੀਲ ਜਾਖੜ ਇਸ ਤੋਂ ਪਹਿਲਾਂ ਤਿੰਨ ਵਾਰ ਅਬੋਹਰ ਤੋਂ ਵਿਧਾਇਕ ਰਹਿ ਚੁੱਕੇ ਹਨ। 


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024