ਓਟਵਾ-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਦੀ ਸਰਕਾਰ ਦੇ ਖਾਲਿਸਤਾਨ ਪੱਖੀ ਇਕੱਠਾਂ ਅਤੇ ਦੇਸ਼ ਵਿੱਚ ਦਹਿਸ਼ਤਗਰਦਾਂ ਖ਼ਿਲਾਫ਼ ਕਾਰਵਾਈ ਵਿੱਚ ਨਰਮੀ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਕੈਨੇਡਾ ਨੇ ਹਮੇਸ਼ਾ ਅੱਤਵਾਦ ਖ਼ਿਲਾਫ਼ ਗੰਭੀਰ ਕਾਰਵਾਈ ਕੀਤੀ ਹੈ ਅਤੇ ਅੱਗੇ ਵੀ ਕਰਦਾ ਰਹੇਗਾ। ਜ਼ਿਕਰਯੋਗ ਹੈ ਕਿ ਦੋ ਮਹੀਨਿਆਂ ਵਿੱਚ ਕੈਨੇਡਾ ਵਿੱਚ ਖਾਲਿਸਤਾਨੀ ਵੱਖਵਾਦੀਆਂ ਨਾਲ ਜੁੜੀਆਂ ਤਿੰਨ ਵੱਡੀਆਂ ਭਾਰਤ ਵਿਰੋਧੀ ਘਟਨਾਵਾਂ ਸਾਹਮਣੇ ਆਈਆਂ ਹਨ। ਕੈਨੇਡਾ ਨੂੰ ਵਿਭਿੰਨਤਾ ਵਾਲਾ ਦੇਸ਼ ਦੱਸਦੇ ਹੋਏ ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਹਿੰਸਾ ਅਤੇ ਕੱਟੜਵਾਦ ਦੇ ਸਾਰੇ ਰੂਪਾਂ ਨੂੰ ਸਿਰ ਨਾ ਚੁੱਕਣ ਦਿੱਤਾ ਜਾਵੇ। ਟਰੂਡੋ ਨੇ ਇਨ੍ਹਾਂ ਦੋਸ਼ਾਂ ਦਾ ਖੰਡਨ ਕੀਤਾ ਕਿ ਉਹ ਅਤਿਵਾਦ ਪ੍ਰਤੀ ਨਰਮ ਹਨ।