ਚੰਡੀਗੜ੍ਹ-ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ 7ਵੀਂ ਵਾਰ ਪੈਰੋਲ ’ਤੇ ਬਾਹਰ ਆਏ ਹਨ। ਜਾਣਕਾਰੀ ਮੁਤਾਬਕ ਡੇਰਾ ਮੁਖੀ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ’ਤੇ ਆਉਣ ਤੋਂ ਬਾਅਦ ਡੇਰਾ ਮੁਖੀ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਸਥਿਤ ਬਰਨਾਵਾ ਆਸ਼ਰਮ ਵਿੱਚ ਰਹੇਗਾ। ਦੱਸਣਯੋਗ ਹੈ ਕਿ ਡੇਰਾ ਮੁਖੀ ਨੂੰ ਸਿਰਸਾ ਜਾਣ ਦੀ ਇਜਾਜ਼ਤ ਨਹੀਂ ਹੈ। ਜ਼ਿਕਰਯੋਗ ਹੈ ਕਿ ਡੇਰਾ ਮੁਖੀ ਦਾ 15 ਅਗਸਤ ਨੂੰ ਜਨਮ ਹੈ। ਅਦਾਲਤ ਵੱਲੋਂ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਹ ਪਹਿਲੀ ਵਾਰ ਜੇਲ੍ਹ ਤੋਂ ਬਾਹਰ ਆਪਣਾ ਜਨਮ ਦਿਨ ਮਨਾਏਗਾ।