Punjab

ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਨੇ ਆਖਿਆ ਫਾਨੀ ਸੰਸਾਰ ਨੂੰ ਅਲਵਿਦਾ

  • Punjabi Bulletin
  • Jul 25, 2023
ਮਸ਼ਹੂਰ ਲੋਕ ਗਾਇਕ ਸੁਰਿੰਦਰ ਛਿੰਦਾ ਨੇ ਆਖਿਆ ਫਾਨੀ ਸੰਸਾਰ ਨੂੰ ਅਲਵਿਦਾ
  • 73 views

ਲੁਧਿਆਣਾ-ਪੰਜਾਬ ਦੇ ਮਸ਼ਹੂਰ ਅਤੇ ਪ੍ਰਸਿੱਧ ਲੋਕ ਗਾਇਕ ਸੁਰਿੰਦਰ ਛਿੰਦਾ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਵਿੱਚ ਦਾਖਲ ਸਨ ਜਿੱਥੇ ਅੱਜ ਸਵੇਰੇ ਉਨ੍ਹਾਂ ਨੇ ਆਖ਼ਰੀ ਸਾਹ ਲਏ। ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਉਨ੍ਹਾਂ ਦੀ ਹਾਲਤ ਬਹੁਤ ਨਾਜ਼ੁਕ ਬਣੀ ਹੋਈ ਸੀ। ਉਨ੍ਹਾਂ ਨੂੰ ਲੁਧਿਆਣਾ ਦੇ ਮਾਡਲ ਟਾਊਨ ਵਿਖੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦਾ ਆਪਰੇਸ਼ਨ ਕੀਤਾ ਗਿਆ।  ਇਸ ਤੋਂ ਬਾਅਦ ਸਰੀਰ ’ਚ ਇਨਫੈਕਸ਼ਨ ਫੈਲਣ ਕਾਰਨ ਉਨ੍ਹਾਂ ਨੂੰ ਡੀ. ਐੱਮ. ਸੀ. ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਦੱਸਣਯੋਗ ਹੈ ਕਿ ਮਸ਼ਹੂਰ ਗਾਇਕ ਸੁਰਿੰਦਰ ਪਾਲ ਧੰਮੀ, ਜਿਨ੍ਹਾਂ ਨੂੰ ਅਸੀਂ ਸੁਰਿੰਦਰ ਛਿੰਦਾ ਵਜੋਂ ਜਾਣਦੇ ਹਾਂ, ਉਨ੍ਹਾਂ ਦਾ ਜਨਮ 20 ਮਈ 1953 ਨੂੰ ਪਿੰਡ ਚੋਟੀ ਈਯਾਲੀ ਜ਼ਿਲ੍ਹਾ ਲੁਧਿਆਣਾ, ਪੰਜਾਬ ’ਚ ਹੋਇਆ ਸੀ। ਪੰਜਾਬੀ ਸੰਗੀਤ ਜਗਤ ’ਚ ਆਉਣ ਤੋਂ ਪਹਿਲਾਂ ਛਿੰਦਾ ਸਰੂਪ ਮਕੈਨੀਕਲ ਵਰਕਸ ’ਚ ਨੌਕਰੀ ਕਰਦੇ ਸਨ। ਉਨ੍ਹਾਂ ਨੇ ਸਾਲ 1981 ’ਚ ‘ਪੁੱਤ ਜੱਟਾਂ ਦੇ ਬੁਲਾਉਂਦੇ ਬੱਕਰੇ’ ਗੀਤ ਨਾਲ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਕਦਮ ਰੱਖਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਦੇ ਵਾਪਸ ਮੁੜ ਕੇ ਨਹੀਂ ਦੇਖਿਆ। ਉਨ੍ਹਾਂ ਦੇ ਦਿਹਾਂਤ ਕਾਰਨ ਪੰਜਾਬੀ ਮਿਊਜ਼ਿਕ ਇੰਡਸਟਰੀ ’ਚ ਸੋਗ ਦੀ ਲਹਿਰ ਫੈਲ ਗਈ ਹੈ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024