Sports

ਭਾਰਤ ਨੇ ਵੈਸਟਇੰਡੀਜ਼ ਨੂੰ 2-1 ਨਾਲ ਹਰਾਇਆ

  • Punjabi Bulletin
  • Aug 02, 2023
ਭਾਰਤ ਨੇ ਵੈਸਟਇੰਡੀਜ਼ ਨੂੰ 2-1 ਨਾਲ ਹਰਾਇਆ
  • 161 views

ਤਾਰੋਬਾ-ਭਾਰਤ ਨੇ ਵੈਸਟਇੰਡੀਜ਼ ਨੂੰ 200 ਦੌੜਾਂ ਨਾਲ ਹਰਾ ਕੇ ਲੜੀ ’ਤੇ 2-1 ਨਾਲ ਕਬਜ਼ਾ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕਪਤਾਨ ਰੋਹਿਤ ਸ਼ਰਮਾ ਅਤੇ ਸੀਨੀਅਰ ਬੱਲੇਬਾਜ਼ ਵਿਰਾਟ ਕੋਹਲੀ ਨੇ ਇਕ ਵਾਰ ਫਿਰ ਬਾਹਰ ਰਹਿ ਕੇ ਵਿਸ਼ਵ ਕੱਪ ਲਈ ਸੰਭਾਵਿਤ ਖਿਡਾਰੀਆਂ ਨੂੰ ਮੌਕਾ ਦਿੱਤਾ ਹੈ ਪਰ ਟੀਮ ’ਤੇ ਸਾਰੇ ਤਜ਼ਰਬਿਆਂ ਤੋਂ ਬਾਅਦ ਵੀ ਹਾਲੇ ਤੱਕ ਸਪੱਸ਼ਟ ਨਹੀਂ ਕਿ ਕਿਸ ਨੂੰ ਰੱਖਿਆ ਤੇ ਕੱਢਿਆ ਜਾਵੇ। ਸ਼ੁਭਮਨ ਗਿੱਲ ਨੇ 92 ਗੇਂਦਾਂ ’ਤੇ 85 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਈਸ਼ਾਨ ਕਿਸ਼ਨ (63 ਗੇਂਦਾਂ ਵਿੱਚ 77 ਦੌੜਾਂ) ਦੇ ਨਾਲ 143 ਦੌੜਾਂ ਦੀ ਸਾਂਝੇਦਾਰੀ ਵੀ ਕੀਤੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ‘ਤੇ 351 ਦੌੜਾਂ ਬਣਾਈਆਂ। ਸੰਜੂ ਸੈਮਸਨ ਨੇ 41 ਗੇਂਦਾਂ ਵਿੱਚ 51 ਦੌੜਾਂ ਬਣਾ ਕੇ ਮੱਧਕ੍ਰਮ ਲਈ ਆਪਣਾ ਦਾਅਵਾ ਮਜ਼ਬੂਤ   ਕੀਤਾ। ਕਪਤਾਨ ਹਾਰਦਿਕ ਪੰਡਿਆ ਨੇ 52 ਗੇਂਦਾਂ ‘ਤੇ ਪੰਜ ਛੱਕਿਆਂ ਅਤੇ ਚਾਰ ਚੌਕਿਆਂ ਦੀ ਮਦਦ ਨਾਲ ਨਾਬਾਦ 70 ਦੌੜਾਂ ਬਣਾਈਆਂ। ਜਵਾਬ ਵਿੱਚ ਕੈਰੇਬਿਆਈ ਟੀਮ 35.3 ਓਵਰਾਂ ਵਿੱਚ 151 ਦੌੜਾਂ ਬਣਾ ਕੇ ਆਊਟ ਹੋ ਗਈ। ਮੁਕੇਸ਼ ਕੁਮਾਰ ਨੇ ਸੱਤ ਓਵਰਾਂ ਵਿੱਚ 30 ਦੌੜਾਂ ਦੇ ਕੇ ਤਿੰਨ ਵਿਕਟਾਂ ਲਈਆਂ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2026