Sports

ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤੀ ਟੀਮ ਪਹੁੰਚੀ ਫਾਈਨਲ ਵਿੱਚ

  • Punjabi Bulletin
  • Aug 11, 2023
ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਭਾਰਤੀ ਟੀਮ ਪਹੁੰਚੀ ਫਾਈਨਲ ਵਿੱਚ
  • 227 views

ਚੇਨੱਈ-ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਜਪਾਨ ਨੂੰ 5-0 ਨਾਲ ਹਰਾ ਭਾਰਤੀ ਹਾਕੀ ਟੀਮ ਨੇ ਫਾਈਨਲ ਵਿੱਚ ਪਹੁੰਚ ਗਈ ਹੈ। ਸ਼ਨਿਚਰਵਾਰ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਵਿੱਚ ਭਾਰਤ ਦਾ ਸਾਹਮਣਾ ਮਲੇਸ਼ੀਆ ਨਾਲ ਹੋਵੇਗਾ। ਮਲੇਸ਼ੀਆ ਨੇ ਪਹਿਲੇ ਸੈਮੀ ਫਾਈਨਲ ਵਿੱਚ ਦੱਖਣੀ ਕੋਰੀਆ ਨੂੰ 6-2 ਨਾਲ ਹਰਾਇਆ। ਭਾਰਤ ਨੇ ਰਾਊਂਡ ਰੌਬਿਨ ਲੀਗ ਗੇੜ ਵਿੱਚ ਮਲੇਸ਼ੀਆ ਨੂੰ 5-0 ਨਾਲ ਬੁਰੀ ਤਰ੍ਹਾਂ ਹਰਾਇਆ। ਭਾਰਤ ਵੱਲੋਂ ਆਕਾਸ਼ਦੀਪ ਸਿੰਘ ਨੇ 19ਵੇਂ ਮਿੰਟ, ਕਪਤਾਨ ਹਰਮਨਪ੍ਰੀਤ ਸਿੰਘ ਨੇ 23ਵੇਂ ਮਿੰਟ, ਮਨਦੀਪ ਸਿੰਘ ਨੇ 30ਵੇਂ ਮਿੰਟ, ਸੁਮਿਤ ਨੇ 39ਵੇਂ ਮਿੰਟ ਅਤੇ ਸੇਲਵਮ ਕਾਰਤੀ ਨੇ 51ਵੇਂ ਮਿੰਟ ਵਿੱਚ ਗੋਲ ਕੀਤੇ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2026