Punjab

ਪੰਜਾਬ ਸਰਕਾਰ ਨੇ ਦਿੱਤੀ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਹਰੀ ਝੰਡੀ

  • Punjabi Bulletin
  • Aug 13, 2023
ਪੰਜਾਬ ਸਰਕਾਰ ਨੇ ਦਿੱਤੀ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਹਰੀ ਝੰਡੀ
  • 137 views

ਲੁਧਿਆਣਾ-ਪੰਜਾਬ ਸਰਕਾਰ ਸਮੇਂ ਸਮੇਂ ’ਤੇ ਸੂਬੇ ਨੂੰ ਹਰ ਪੱਖੋਂ ਮੋਹਰੀ ਬਣਾਉਣ ਲਈ ਪੂਰੇ ਯਤਨ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਸਦਕੇ ਪੰਜਾਬ ਦੇ ਸਕੂਲਾਂ ਵਿੱਚ ਵੱਧ ਰਹੀਆਂ ਚੋਰੀਆਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿਚ ਚੌਕੀਦਾਰ ਰੱਖਣ ਲਈ ਹਰੀ ਝੰਡੀ ਦੇ ਦਿੱਤੀ ਹੈ। ਫਿਲਹਾਲ ਇਹ ਸਕੀਮ ਸੂਬੇ ਭਰ ਦੇ 2012 ਸਕੂਲਾਂ ਵਿਚ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਬਾਕੀ ਸਕੂਲਾਂ ਨੂੰ ਵੀ ਇਸ ਸਕੀਮ ਦੇ ਦਾਇਰੇ ਵਿਚ ਲਿਆਂਦਾ ਜਾਵੇਗਾ। ਜ਼ਿਕਰਯੋਗ ਹੈ ਕਿ ਪ੍ਰਿੰਸੀਪਲਾਂ ਨੇ ਵੀ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ। ਸ਼ਾਹਪੁਰ ਸਮਾਰਟ ਸਕੂਲ ਦੇ ਪ੍ਰਿੰਸੀਪਲ ਡਾ. ਦਵਿੰਦਰ ਸਿੰਘ ਛੀਨਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਿਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲ ਦੇ ਕੀਮਤੀ ਸਮਾਨ ਨੂੰ ਚੋਰੀ ਹੋਣ ਤੋਂ ਬਚਾਉਣ ਲਈ ਜੋ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ, ਉਹ ਕਰਕੇ ਦਿਖਾ ਦਿੱਤਾ ਹੈ।    ਸਕੂਲਾਂ ਦੀ ਗਿਣਤੀ 2012 ਦੀ ਹੈ ਜਿਸ ਵਿਚ ਲੁਧਿਆਣਾ ਦੇ 189 ਸਕੂਲ ਸ਼ਾਮਲ ਹਨ। ਇਸ ਸਕੀਮ ਤਹਿਤ ਸਕੂਲ ਦੇ ਚੌਕੀਦਾਰ ਦਾ ਪ੍ਰਬੰਧ ਸਕੂਲ ਪ੍ਰਬੰਧਕ ਕਮੇਟੀਆਂ ਰਾਹੀਂ ਕੀਤਾ ਜਾਵੇਗਾ, ਜਿਸ ਲਈ ਵਿਭਾਗ ਵੱਲੋਂ ਸਕੂਲ ਨੂੰ ਚੌਕੀਦਾਰ ਲਈ 5000 ਰੁਪਏ ਪ੍ਰਤੀ ਮਹੀਨਾ ਵਿੱਤੀ ਸਹਾਇਤਾ ਦਿੱਤੀ ਜਾਵੇਗੀ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024