Punjab

ਪੰਜਾਬ ਸਰਕਾਰ ਨੇ ਕੀਤੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ

  • Punjabi Bulletin
  • Aug 14, 2023
ਪੰਜਾਬ ਸਰਕਾਰ ਨੇ ਕੀਤੇ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ
  • 97 views

ਧੂਰੀ/ਸੰਗਰੂਰ-ਪੰਜਾਬ ਸਰਕਾਰ ਨੇ ਅੱਜ 76 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੌਕੇ ਕਿਹਾ ਕਿ ਆਪਣੇ ਆਪ ਨੂੰ ਬਹੁਤ ਸਿਆਣਾ ਅਤੇ ਤਜ਼ਰਬੇਕਾਰ ਸਮਝਣ ਵਾਲੇ ਲੀਡਰਾਂ ਦੀ ਪੰਜਾਬ ਨੂੰ ਕੋਈ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਨੇਤਾਵਾਂ ਨੇ ਹੀ ਸੱਤਾ ’ਚ ਹੁੰਦਿਆਂ ਸੂਬੇ ਦੀ ਅੰਨ੍ਹੀ ਲੁੱਟ ਕੀਤੀ ਸੀ। ਉਹਨਾਂ ਅੱਗੇ ਕਿਹਾ ਕਿ ਇਨ੍ਹਾਂ ਸਿਆਸੀ ਆਗੂਆਂ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਕੋਈ ਸਰੋਕਾਰ ਨਹੀਂ ਹੈ ਜਿਸ ਕਰਕੇ ਇਨ੍ਹਾਂ ਨੇ ਹਮੇਸ਼ਾ ਹੀ ਸੂਬੇ ਨੂੰ ਦਰਕਿਨਾਰ ਕਰਕੇ ਰੱਖਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੈਂ ਤਾਂ ਇਨ੍ਹਾਂ ਸਿਆਸਤਦਾਨਾਂ ਦੇ ਘਟੀਆ ਕਾਰਨਾਮਿਆਂ ਦੀ ਫਾਈਲਾਂ ਵੇਖ ਕੇ ਹੱਕਾ-ਬੱਕਾ ਰਹਿ ਗਿਆ। ਅਸਲ ’ਚ ਇਹ ਫਾਈਲਾਂ ਪੰਜਾਬੀਆਂ ਦੇ ਲਹੂ ਨਾਲ ਭਿੱਜੀਆਂ ਹੋਈਆਂ ਹਨ। ਇਨ੍ਹਾਂ ਨੇਤਾਵਾਂ ਨੂੰ ਕੀਤੇ ਗਏ ਗੁਨਾਹਾਂ ਲਈ ਜੁਆਬਦੇਹ ਬਣਾਵਾਂਗਾ ਅਤੇ ਲੋਕ ਦੀ ਕੀਤੀ ਗਈ ਲੁੱਟ ਦਾ ਇਕ-ਇਕ ਪੈਸਾ ਵਸੂਲ ਕਰਕੇ ਰਹਾਂਗਾ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਭਾਜਪਾ ਨੇਤਾ ਨੇ ਸੱਤਾ ’ਚ ਹੁੰਦਿਆਂ ਇਕ ਪਾਸੇ ਤਾਂ ਸੂਬੇ ਵਿੱਚ ਈ-ਸਟੈਂਪ ਵਿਵਸਥਾ ਲਾਗੂ ਕਰ ਦਿੱਤੀ ਅਤੇ ਦੂਜੇ ਪਾਸੇ 1266 ਕਰੋੜ ਰੁਪਏ ਦੇ ਸਟੈਂਪ ਪੇਪਰ ਛਾਪਣ ਦੇ ਹੁਕਮ ਦੇ ਦਿੱਤੇ, ਜਿਸ ਉਪਰ 57 ਕਰੋੜ ਰੁਪਏ ਦੀ ਲਾਗਤ ਆਉਣੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਜ਼ਰਬੇਕਾਰ ਸਾਬਕਾ ਵਿੱਤ ਮੰਤਰੀ ਦੇ ਗਲਤ ਫ਼ੈਸਲੇ ਨਾਲ ਸਰਕਾਰੀ ਖਜ਼ਾਨੇ ਨੂੰ ਲਗਭਗ 60 ਕਰੋੜ ਰੁਪਏ ਦਾ ਘਾਟਾ ਪਾਇਆ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਕ ਪਾਸੇ ਤਾਂ ਉਨ੍ਹਾਂ ਦੀ ਸਰਕਾਰ ਨੇ ਹੁਣ ਤੱਕ 31000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਅਤੇ 12710 ਕੱਚੇ ਅਧਿਆਪਕਾਂ ਨੂੰ ਪੱਕੇ ਕੀਤਾ ਜਦਕਿ ਦੂਜੇ ਪਾਸੇ ਸਾਬਕਾ ਵਿੱਤ ਮੰਤਰੀ ਸੂਬੇ ਦੇ ਵਿਕਾਸ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਰਾਹ ਵਿਚ ਰੋੜਾ ਬਣੇ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾਪ੍ਰਸਤ ਲੀਡਰ ਕਦੇ ਵੀ ਲੋਕਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਇਹ ਲੀਡਰ ਇਨ੍ਹਾਂ ਦੇ ਨਿੱਜੀ ਹਿੱਤ ਪੂਰਨ ਵਾਲਿਆਂ ਦੇ ਹੱਕ ’ਚ ਖੜ੍ਹਦੇ ਰਹੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਪੰਜਾਬ ਤੇ ਪੰਜਾਬੀਆਂ ਨਾਲੋਂ ਆਪਣੇ ਨਿੱਜੀ ਮੁਫਾਦਾਂ ਨੂੰ ਤਰਜੀਹ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਹੈਂਕੜਬਾਜ਼ ਵਿਰੋਧੀ ਧਿਰ ਨੂੰ ਰੱਦ ਕਰਕੇ ਬਾਹਰ ਦਾ ਰਸਤਾ ਵਿਖਾਇਆ। ਉਨ੍ਹਾਂ ਕਿਹਾ ਕਿ ਹਾਰ ਕਾਰਨ ਨਿਰਾਸ਼ਾ ’ਚ ਡੁੱਬੇ ਨੇਤਾ ਸੂਬਾ ਸਰਕਾਰ ਖ਼ਿਲਾਫ਼ ਨਿਰਆਧਾਰ ਬਿਆਨਬਾਜ਼ੀ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਆਉਣ ਵਾਲੇ ਸਮੇਂ ’ਚ ਵੀ ਲੋਕ ਸਬਕ ਸਿਖਾਉਣਗੇ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024