ਜਲੰਧਰ-ਪੰਜਾਬ ਵਿੱਚ ਜਦੋਂ ਅਕਾਲੀ ਦਲ ਆਪਣੀ ਸਰਕਾਰ ਬਣਾਏਗਾ ਤਾਂ ਉਹ ਰਾਜਸਥਾਨ ਨੂੰ ਰਾਵੀ-ਬਿਆਸ ਦਾ 50 ਫੀਸਦੀ ਪਾਣੀ ਦੇਣ ਸਣੇ ਦਰਿਆਈ ਪਾਣੀਆਂ ਦੀ ਵੰਡ ਬਾਰੇ ਸਾਰੇ ਸਮਝੌਤੇ ਰੱਦ ਕਰੇਗਾ। ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ। ਜਾਣਕਾਰੀ ਮੁਤਾਬਕ ਉਨ੍ਹਾਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਸਾਬਕਾ ਚੇਅਰਮੈਨ ਅਤੇ ਪਾਰਟੀ ਦੇ ਜਲੰਧਰ ਸ਼ਹਿਰੀ ਇਕਾਈ ਦੇ ਸਾਬਕਾ ਪ੍ਰਧਾਨ ਗੁਰਚਰਨ ਸਿੰਘ ਚੰਨੀ ਨੂੰ ਮੁੜ ਪਾਰਟੀ ਵਿਚ ਸ਼ਾਮਲ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰਚਰਨ ਚੰਨੀ ਦੇ ਮੁੜ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਪਾਰਟੀ ਮਜ਼ਬੂਤ ਹੋਵੇਗੀ। ਸ੍ਰੀ ਬਾਦਲ ਨੇ ਕਿਹਾ ਕਿ ਜਦੋਂ ਪਾਣੀ ਦੀ ਲੋੜ ਹੁੰਦੀ ਹੈ ਤਾਂ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਦੇ ਦਿੱਤਾ ਜਾਂਦਾ ਹੈ। ਅਗਲੀ ਵਾਰ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਅਕਾਲੀ ਦਲ ਯਕੀਨੀ ਬਣਾਏਗਾ ਕਿ ਕਿਸਾਨਾਂ ਨੂੰ ਬੇਸ਼ਕੀਮਤੀ ਪਾਣੀ ਦਾ ਲਾਭ ਮਿਲੇ।