Punjab

ਸੰਨੀ ਦਿਓਲ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ

  • Punjabi Bulletin
  • Aug 21, 2023
ਸੰਨੀ ਦਿਓਲ ਵੱਲੋਂ 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡਾ ਐਲਾਨ
  • 58 views

ਚੰਡੀਗੜ੍ਹ-ਫਿਲਮ ਇੰਡਸਟਰੀ ਦੇ ਮਸ਼ਹੂਰ ਅਤੇ ਮੰਨੇ ਪ੍ਰਮੰਨੇ ਅਦਾਕਾਰ ਸੰਨੀ ਦਿਓਲ ਨੇ ਐਲਾਨ ਕਰਦਿਆਂ ਕਿਹਾ ਕਿ ਉਹ 2024 ਵਿੱਚ ਲੋਕ ਸਭਾ ਚੋਣਾਂ ਨਹੀਂ ਲੜਨਗੇ। ਜਾਣਕਾਰੀ ਮੁਤਾਬਕ ਗਦਰ-2 ਦੀ ਸਫਲਤਾ ਤੋਂ ਬਾਅਦ ਫਿਲਮ ਐਕਟਰ ਸੰਨੀ ਦਿਓਲ ਚਰਚਾ ’ਚ ਹਨ। ਦੂਜੇ ਪਾਸੇ ਬੈਂਕ ਆਫ ਬੜੌਦਾ ਨੇ ਸੰਨੀ ਦਿਓਲ ਦੀ ਕੋਠੀ ਦੀ ਨਿਲਾਮੀ ਦਾ ਨੋਟਿਸ ਵਾਪਸ ਲੈ ਲਿਆ ਹੈ। ਬੈਂਕ ਨੇ ਇਸ ਪਿੱਛੇ ਤਕਨੀਕੀ ਕਾਰਨ ਦੱਸਿਆ ਹੈ। ਪਰ ਵਿਰੋਧੀ ਧਿਰ ਸਰਕਾਰ ’ਤੇ ਹਮਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਦਾਕਾਰ ਬਣੇ ਰਹਿਣਾ ਮੇਰੀ ਪਸੰਦ ਹੈ। ਮੈਨੂੰ ਲੱਗਦਾ ਹੈ ਕਿ ਮੈਨੂੰ ਇੱਕ ਅਦਾਕਾਰ ਵਜੋਂ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ, ਜੋ ਮੈਂ ਕਰਦਾ ਰਿਹਾ ਹਾਂ। ਉਸ ਨੇ ਕਿਹਾ ਕਿ ਤੁਸੀਂ ਸਿਰਫ਼ ਇੱਕ ਕੰਮ ਕਰ ਸਕਦੇ ਹੋ। ਇੱਕੋ ਸਮੇਂ ਕਈ ਕੰਮ ਕਰਨਾ ਅਸੰਭਵ ਹੈ। ਜਿਸ ਸੋਚ ਨਾਲ ਮੈਂ ਰਾਜਨੀਤੀ ’ਚ ਆਇਆ ਹਾਂ, ਮੈਂ ਐਕਟਰ ਹੁੰਦੇ ਹੋਏ ਵੀ ਉਹ ਸਭ ਕੁਝ ਕਰ ਸਕਦਾ ਹਾਂ। ਸੰਨੀ ਨੇ ਕਿਹਾ ਕਿ ਮੈਂ ਐਕਟਿੰਗ ਦੀ ਦੁਨੀਆ ’ਚ ਜੋ ਮੇਰਾ ਦਿਲ ਚਾਹੁੰਦਾ ਹੈ, ਕਰ ਸਕਦਾ ਹਾਂ। ਪਰ ਜੇ ਮੈਂ ਰਾਜਨੀਤੀ ਵਿਚ ਕੁਝ ਕਰਾਂਗਾ ਅਤੇ ਉਸ ਨੂੰ ਪੂਰਾ ਕਰਨ ਦੇ ਯੋਗ ਨਹੀਂ ਹਾਂ, ਤਾਂ ਮੈਂ ਉਸ ਨੂੰ ਬਰਦਾਸ਼ਤ ਨਹੀਂ ਕਰ ਸਕਦਾ। ਮੈਂ ਅਜਿਹਾ ਨਹੀਂ ਕਰ ਸਕਦਾ। ਸੰਸਦ ਮੈਂਬਰ ਵਜੋਂ ਸੰਨੀ ਦਿਓਲ ਦੀ ਲੋਕ ਸਭਾ ’ਚ ਸਿਰਫ 19 ਫੀਸਦੀ ਹਾਜ਼ਰੀ ਹੈ, ਇਸ ਸਬੰਧੀ ਸੰਸਦ ਮੈਂਬਰ ਨੇ ਕਿਹਾ ਕਿ ਜਦੋਂ ਮੈਂ ਸੰਸਦ ’ਚ ਜਾਂਦਾ ਹਾਂ ਤਾਂ ਦੇਖਦਾ ਹਾਂ ਕਿ ਦੇਸ਼ ਨੂੰ ਚਲਾਉਣ ਵਾਲੇ ਲੋਕ ਇੱਥੇ ਬੈਠੇ ਹਨ, ਸਾਰੀਆਂ ਪਾਰਟੀਆਂ ਦੇ ਆਗੂ ਬੈਠੇ ਹਨ।  ਨਾਲ ਹੀ ਕਿਹਾ ਕਿ ਮੈਂ ਹੁਣ ਕੋਈ ਚੋਣ ਨਹੀਂ ਲੜਨਾ ਚਾਹੁੰਦਾ। ਇਹ ਸਪੱਸ਼ਟ ਹੋ ਗਿਆ ਹੈ ਕਿ ਭਾਜਪਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਗੁਰਦਾਸਪੁਰ ਸੀਟ ਤੋਂ ਆਪਣਾ ਨਵਾਂ ਉਮੀਦਵਾਰ ਖੜ੍ਹਾ ਕਰੇਗੀ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024