ਚੰਡੀਗੜ੍ਹ-ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਿਸ ਦੌਰਾਨ ਅਹਿਮ ਫੈਸਲੇ ਲਏ ਗਏ| ਜਿਸ ਵਿਚ ਨਵੇਂ ਵਾਹਨਾਂ ਦੀ ਰਜਿਸਟਰੇਸ਼ਨ ਬਾਰੇ ਲਾਗੂ ਕੀਤੀ ਸਕਰੈਪਿੰਗ ਨੀਤੀ ਬਾਰੇ ਨਵੀਆਂ ਗੱਡੀਆਂ ਦੀ ਖਰੀਦ ਮੌਕੇ ਪੰਜਾਬ ਮੰਤਰੀ ਮੰਡਲ ਨੇ ਵਾਹਨਾਂ ਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਕੇਂਦਰੀ ਸੜਕੀ ਆਵਾਜਾਈ ਤੇ ਹਾਈਵੇਅ ਮੰਤਰਾਲੇ ਵੱਲੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ| ਜਾਣਕਾਰੀ ਮੁਤਾਬਕ ਮੋਟਰ ਵਹੀਕਲ ਟੈਕਸ ਵਿਚ ਟਰਾਂਸਪੋਰਟ ਵਾਹਨ ਮਾਲਕਾਂ ਨੂੰ 15 ਫੀਸਦੀ ਅਤੇ ਨਾਨ-ਟਰਾਂਸਪੋਰਟ ਵਾਹਨ ਮਾਲਕਾਂ ਨੂੰ 25 ਫੀਸਦੀ ਤੱਕ ਛੋਟ ਮਿਲੇਗੀ| ਕੈਬਨਿਟ ਨੇ ਸਰਕਾਰੀ ਸਕੂਲਾਂ ਦੀ ਵਧੀਆ ਸਾਂਭ-ਸੰਭਾਲ ਲਈ ਮੰਤਰੀ ਮੰਡਲ ਨੇ ਸੂਬਾ ਪੱਧਰ ਉਤੇ ਸਕੀਮ ਨੂੰ ਲਾਗੂ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਤਾਂ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦਾ ਮਿਆਰ ਉਚਾ ਚੁੱਕਿਆ ਜਾਵੇ| ਇਸ ਸਕੀਮ ਤਹਿਤ ਸਕੂਲ ਕੈਂਪਸ ਦੀ ਸਾਫ-ਸਫਾਈ, ਸੁਰੱਖਿਆ ਅਤੇ ਸੁਚਾਰੂ ਪ੍ਰਸ਼ਾਸਨ ਚਲਾਉਣ ਲਈ ਫੰਡ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ| ਮੰਤਰੀ ਮੰਡਲ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪੰਜਾਬ ਹੈਲਥ ਐਂਡ ਫੈਮਿਲੀ ਵੈਲਫੇਅਰ ਟੈਕਨੀਕਲ (ਗਰੁੱਪ-ਬੀ) ਸਰਵਿਸ ਰੂਲਜ਼-2018 ਵਿਚ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਅਤੇ ਪਦ-ਉਨਤੀ ਲਈ ਵਿਦਿਅਕ ਯੋਗਤਾ ਵਿਚ ਸੋਧ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ| ਕੈਬਨਿਟ ਦੇ ਫੈਸਲੇ ਮੁਤਾਬਕ ਸਿਸਟਰ ਟਿਊਟਰ ਦੀ ਅਸਾਮੀ ਲਈ ਸਿੱਧੀ ਭਰਤੀ ਵਾਸਤੇ ਵਿਦਿਅਕ ਯੋਗਤਾ ਐਮ.ਐਸਸੀ (ਨਰਸਿੰਗ) ਹੋਵੇਗੀ| ਇਸੇ ਤਰ੍ਹਾਂ ਸਿਸਟਰ ਟਿਊਟਰ ਵਜੋਂ ਪਦ-ਉਨਤੀ ਲਈ ਵਿਦਿਅਕ ਯੋਗਤਾ ਬੀ.ਐਸਸੀ. (ਨਰਸਿੰਗ) ਦੇ ਨਾਲ ਸਟਾਫ ਨਰਸ (ਗਰੁੱਪ-ਸੀ) ਵਜੋਂ ਘੱਟੋ-ਘੱਟ 10 ਸਾਲ ਦਾ ਤਜਰਬਾ ਹੋਣਾ ਜ਼ਰੂਰੀ ਹੋਵੇਗਾ|