ਚੰਡੀਗੜ੍ਹ-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕੀਤੀ। ਜਾਣਕਾਰੀ ਮੁਤਾਬਕ ਉਹਨਾਂ ਕਿਹਾ ਕਿ ਪੰਚਾਇਤਾਂ ਭੰਗ ਕਰਨ ਦੇ ਮਾਮਲੇ ਦੀ ਜ਼ਿੰਮੇਵਾਰੀ ਅਧਿਕਾਰੀਆਂ ਉਪਰ ਪਾਉਣ ਗਲਤ ਹੈ ਅਤੇ ਆਪਣੀਆਂ ਨਾਕਾਮੀਆਂ ਦੂਜਿਆਂ ’ਤੇ ਸੁੱਟਣ ਨਾਲ ਸਰਕਾਰ ਨਹੀਂ ਚਲਦੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਮਲੇ ’ਤੇ ਤੁਰੰਤ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਗਲਤੀ ਮੰਨ ਕੇ ਪੰਜਾਬੀਆਂ ਤੋਂ ਮੁਆਫੀ ਮੰਗਣ ਕਿਉਂਕਿ ਇਸ ਗਲਤੀ ਲਈ ਉਹ ਖੁਦ ਜ਼ਿੰਮੇਵਾਰ ਹਨ। ਸੁਨੀਲ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਲਾਵਾਰਸ ਛੱਡ ਕੇ ਆਪਣੇ ਆਕਾ ਦੇ ਸਾਰਥੀ ਬਣ ਕੇ ਉਨ੍ਹਾਂ ਲਈ ਦੇਸ਼ ਭਰ ਵਿੱਚ ਸਿਆਸੀ ਜ਼ਮੀਨ ਤਿਆਰ ਕਰਨ ਵਿੱਚ ਲੱਗੇ ਹੋਏ ਹਨ।