ਲੁਧਿਆਣਾ-ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਆਪਣੀ ਭਾਰਤ ਜੋੜੋ ਯਾਤਰਾ ਦੇ ਸਬੰਧ ਵਿਚ ਪੰਜਾਬ ਵਿਚ ਆਏ ਹੋਏ ਹਨ। ਇਸ ਮੁਹਿੰਮ ਦੌਰਾਨ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏੇ। ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਜੋ ਵੱਡੇ ਪੱਧਰ ’ਤੇ ਚੱਲ ਰਹੀ ਹੈ ਦੇ ਕਾਰਨ ਸ਼ਹਿਰ ਵਾਸੀਆਂ ਨੂੰ ਜਾਮ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਜਦ ਕਿ ਲੁਧਿਆਣਾ ਟਰੈਫਿਕ ਪੁਲਿਸ ਵੱਲੋਂ ਰਾਹੁਲ ਗਾਂਧੀ ਦੀ ਯਾਤਰਾ ਤੋਂ ਪਹਿਲਾਂ ਲੋਕਾਂ ਨੂੰ ਜਾਮ ਤੋਂ ਬਚਾਉਣ ਲਈ ਬਦਲਵੇਂ ਰਸਤਿਆਂ ਦਾ ਨਕਸ਼ਾ ਤਿਆਰ ਕੀਤਾ ਗਿਆ ਸੀ। ਰੋਡ ਮੈਪ ਤਿਆਰ ਕਰ ਲਿਆ ਗਿਆ ਸੀ, ਪਰ ਇਸ ਨੂੰ ਸ਼ਹਿਰ ਦੀਆਂ ਸੜਕਾਂ ’ਤੇ ਲਾਗੂ ਕਰਨ ਵਿਚ ਪੁਲਿਸ ਪ੍ਰਸ਼ਾਸਨ ਫੇਲ੍ਹ ਸਾਬਤ ਹੋ ਰਿਹਾ ਹੈ ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਜਾਮ ਵਿਚ ਫਸ ਕੇ ਭੁਗਤਣਾ ਪੈ ਰਿਹਾ ਹੈ।