Punjab

ਦੋ ਰੋਜ਼ਾ ਕਿਸਾਨ ਮੇਲਾ ਦੌਰਾਨ ਪਹੁੰਚੇ ਭਗਵੰਤ ਮਾਨ

  • Punjabi Bulletin
  • Sep 15, 2023
ਦੋ ਰੋਜ਼ਾ ਕਿਸਾਨ ਮੇਲਾ ਦੌਰਾਨ ਪਹੁੰਚੇ ਭਗਵੰਤ ਮਾਨ
  • 95 views

ਲੁਧਿਆਣਾ-ਦੋ ਰੋਜ਼ਾ ਕਿਸਾਨ ਮੇਲਾ ਜੋ ਕਿ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿੱਚ ਹੋਇਆ ਦੀ ਸਮਾਪਤੀ ਵਾਲੇ ਦਿਨ ਮੁੱਖ ਮਹਿਮਾਨ ਵਜੋਂ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਬਾਸਮਤੀ ਦੀ ਬਰਾਮਦ ’ਤੇ ਲਗਾਈਆਂ ਪਾਬੰਦੀਆਂ ਤੁਰੰਤ ਵਾਪਸ ਲਵੇ। ਉਨ੍ਹਾਂ ਆਂਗਹਵਧੂ ਕਿਸਾਨਾਂ ਅਤੇ ਵਿਗਿਆਨੀਆਂ ਨੂੰ ਸਨਮਾਨਤ ਵੀ ਕੀਤਾ। ਇਸ ਤੋਂ ਪਹਿਲਾਂ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਾਰਿਆਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਮੁੱਖ ਸਕੱਤਰ ਮਾਲ ਵਿਭਾਗ ਕੇਏਪੀ ਸਿਨਹਾ, ਵੈਟਰਨਰੀ ’ਵਰਸਿਟੀ ਦੇ ਉਪ ਕੁਲਪਤੀ ਡਾ. ਇੰਦਰਜੀਤ ਸਿੰਘ ਸਮੇਤ ਹੋਰ ਕਈ ਉੱਚ ਅਧਿਕਾਰੀ ਮੌਜੂਦ ਸਨ। ਕਿਸਾਨਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵੱਲੋਂ ਬਾਸਮਤੀ ’ਤੇ ਪਾਬੰਦੀਆਂ ਲਾਉਣ ਦਾ ਬੇਤੁਕਾ ਫ਼ੈਸਲਾ ਕਿਸਾਨਾਂ ਦੇ ਨਾਲ-ਨਾਲ ਵਪਾਰੀਆਂ ਨੂੰ ਆਰਥਿਕ ਤੌਰ ’ਤੇ ਵੱਡਾ ਨੁਕਸਾਨ ਪਹੁੰਚਾਏਗਾ। ਉਨ੍ਹਾਂ ਕਿਹਾ ਕਿ ਕੇਂਦਰ ਨੇ ਬਾਸਮਤੀ ਦਾ ਘੱਟੋ-ਘੱਟ ਬਰਾਮਦ ਮੁੱਲ 1200 ਡਾਲਰ ਪ੍ਰਤੀ ਟਨ ਤੈਅ ਕੀਤਾ ਹੈ, ਜਿਸ ਦਾ ਮਾੜਾ ਅਸਰ ਬਾਸਮਤੀ ਦੀਆਂ ਘਰੇਲੂ ਕੀਮਤਾਂ ’ਤੇ ਪਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਬਾਸਮਤੀ ਕੇਰਲਾ, ਬੰਗਾਲ ਆਦਿ ਸੂਬਿਆਂ ਵਿੱਚ ਭੇਜਣ ’ਤੇ ਵਿਚਾਰ ਕਰ ਰਹੀ ਹੈ। ਸ੍ਰੀ ਮਾਨ ਨੇ ਮੌਜੂਦਾ ਖੇਤੀ ਵਿੱਚ ਨੌਜਵਾਨਾਂ ਦੀ ਸ਼ਮੂਲੀਅਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਖੇਤੀ ਵਿਗਿਆਨਕ ਹੋ ਗਈ ਹੈ, ਬਿਜਾਈ, ਸਿੰਜਾਈ ਤੋਂ ਲੈ ਕੇ ਪੌਦ ਸੁਰੱਖਿਆ ਤੇ ਵਢਾਈ ਦੇ ਨਵੇਂ ਤਰੀਕੇ ਸਾਹਮਣੇ ਆਏ ਹਨ। ਖੇਤੀ ਵਿੱਚ ਬਦਲਾਅ ਸਮੇਂ ਦੀ ਲੋੜ ਹੈ। ਇਸ ਮੌਕੇ ਡਾ. ਗੋਸਲ ਨੇ ’ਵਰਸਿਟੀ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਦਾਅਵਾ ਕੀਤਾ ਕਿ ਵਿਸ਼ਵ ਬੈਂਕ ਦੀ ਇਮਦਾਦ ਨਾਲ ਵਾਤਾਵਰਨ ਦੀ ਸੰਭਾਲ ਲਈ ਹੋਰ ਖੋਜ ਕੀਤੀ ਜਾਵੇਗੀ। ਸਰਕਾਰ ਵੱਲੋਂ ਫਰੀਦਕੋਟ ਦੇ ਬੀੜ ਸਿੱਖਾਂਵਾਲਾ ਬੀਜ ਫਾਰਮ ਮੁੜ ਪੀਏਯੂ ਨੂੰ ਸੌਂਪਣ ਨਾਲ ਖੋਜ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲਣ ਦੀ ਆਸ ਹੈ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024