ਚੰਡੀਗੜ੍ਹ-ਲੋਕ ਸਭਾ ਵਿੱਚ ਮਹਿਲਾ ਰਾਖਵਾਂਕਰਨ ਅੱਜ ਪਾਸ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਬਿੱਲ ਦੇ ਹੱਕ ਵਿੱਚ 454 ਵੋਟਾਂ ਪਈਆਂ ਜਦੋਂ ਕਿ ਬਿੱਲ ਦੇ ਵਿਰੋਧ ਵਿੱਚ ਮਹਿਜ਼ ਦੋ ਵੋਟਾਂ ਪਈਆਂ। ਇਸ ਸੰਵਿਧਾਨਕ ਸੋਧ ਬਿੱਲ ਵਿੱਚ ਲੋਕ ਸਭਾ ਤੇ ਸੂਬਾਈ ਅਸੈਂਬਲੀਆਂ ਵਿੱਚ ਮਹਿਲਾਵਾਂ ਲਈ 33 ਫੀਸਦ ਸੀਟਾਂ ਰਾਖਵੀਆਂ ਰੱਖਣ ਦੀ ਤਜਵੀਜ਼ ਹੈ।