ਮੁਹਾਲੀ-ਪੰਜਾਬੀ ਕੈਨੇਡੀਅਨ ਗਾਇਕ ਸ਼ੁਬਨੀਤ ਸਿੰਘ ਉਰਫ਼ ਸ਼ੁਭ ਨੇ ਵਿਰੋਧ ਹੋਣ ਤੋਂ ਆਪਣਾ ਪਹਿਲਾ ਬਿਆਨ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸ਼ੁਬਨੀਤ ਉਰਫ ਸ਼ੁਭ ਦੀ ਇਹ ਪ੍ਰਤੀਕਿਰਿਆ ਕਿਸ਼ਤੀ-ਸਪੀਕਰ ਕੰਪਨੀ ਮੁੰਬਈ ਵੱਲੋਂ ਸਪਾਂਸਰਸ਼ਿਪ ਵਾਪਸ ਲੈਣ ਅਤੇ 23 ਸਤੰਬਰ ਤੋਂ 25 ਸਤੰਬਰ ਤੱਕ ਸ਼ੋਅ ਨੂੰ ਰੱਦ ਕਰਨ ਤੋਂ ਬਾਅਦ ਆਈ ਹੈ। ਸ਼ੁੱਭ ਨੇ ਇੰਸਟਾਗ੍ਰਾਮ ’ਤੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਹ ਇਸ ਦੌਰੇ ਲਈ ਕਾਫ਼ੀ ਉਤਸ਼ਾਹਤ ਸੀ, ਪਰ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਉਸ ਦੀ ਮਿਹਨਤ ਨੂੰ ਢਾਹ ਲਗਾ ਦਿੱਤੀ ਹੈ। ਸ਼ੁੱਭ ਨੇ ਇਹ ਵੀ ਕਿਹਾ ਕਿ ਹਰ ਪੰਜਾਬੀ ਨੂੰ ਵੱਖਵਾਦੀ ਜਾਂ ਦੇਸ਼ ਵਿਰੋਧੀ ਨਾ ਕਿਹਾ ਜਾਵੇ। ਸ਼ੁੱਭ ਨੇ ਇੰਸਟਾਗ੍ਰਾਮ ’ਤੇ ਲਿਖਿਆ ਕਿ ਪੰਜਾਬ, ਭਾਰਤ ਦੇ ਇਕ ਨੌਜਵਾਨ ਰੈਪਰ-ਗਾਇਕ ਵਜੋਂ ਆਪਣੇ ਸੰਗੀਤ ਨੂੰ ਅੰਤਰਰਾਸ਼ਟਰੀ ਮੰਚ ’ਤੇ ਲਿਆਉਣਾ ਮੇਰੀ ਜ਼ਿੰਦਗੀ ਦਾ ਸੁਪਨਾ ਸੀ ਪਰ ਹਾਲ ਹੀ ਵਿਚ ਵਾਪਰੀਆਂ ਘਟਨਾਵਾਂ ਨੇ ਮੇਰੀ ਮਿਹਨਤ ਅਤੇ ਤਰੱਕੀ ਨੂੰ ਢਾਹ ਲਾਈ ਹੈ ਅਤੇ ਮੈਂ ਆਪਣੀ ਨਿਰਾਸ਼ਾ ਅਤੇ ਦੁੱਖ ਨੂੰ ਪ੍ਰਗਟ ਕਰਨ ਲਈ ਕੁਝ ਸ਼ਬਦ ਕਹਿਣਾ ਚਾਹੁੰਦਾ ਸੀ। ਮੈਂ ਭਾਰਤ ਵਿਚ ਆਪਣੇ ਦੌਰੇ ਦੇ ਰੱਦ ਹੋਣ ਨਾਲ ਬਹੁਤ ਨਿਰਾਸ਼ ਹਾਂ। ਮੈਂ ਆਪਣੇ ਦੇਸ਼ ਵਿਚ, ਆਪਣੇ ਲੋਕਾਂ ਦੇ ਸਾਹਮਣੇ ਪ੍ਰਦਰਸ਼ਨ ਕਰਨ ਲਈ ਬਹੁਤ ਉਤਸ਼ਾਹਿਤ ਸੀ। ਤਿਆਰੀਆਂ ਜ਼ੋਰਾਂ ’ਤੇ ਸਨ ਅਤੇ ਮੈਂ ਪਿਛਲੇ ਦੋ ਮਹੀਨਿਆਂ ਤੋਂ ਆਪਣੇ ਦਿਲ ਅਤੇ ਆਤਮਾ ਨਾਲ ਅਭਿਆਸ ਕਰ ਰਿਹਾ ਸੀ ਪਰ ਕਿਸਮਤ ਦੀਆਂ ਕੁਝ ਹੋਰ ਹੀ ਯੋਜਨਾਵਾਂ ਸਨ।”