Punjab

ਮੁੱਖ ਮੰਤਰੀ ਭਗਵੰਤ ਮਾਨ ਦੀ ਚਿੱਠੀ ਦਾ ਰਾਜਪਾਲ ਨੇ ਦਿੱਤਾ ਜਵਾਬ

  • Punjabi Bulletin
  • Sep 22, 2023
ਮੁੱਖ ਮੰਤਰੀ ਭਗਵੰਤ ਮਾਨ ਦੀ ਚਿੱਠੀ ਦਾ ਰਾਜਪਾਲ ਨੇ ਦਿੱਤਾ ਜਵਾਬ
  • 57 views

ਚੰਡੀਗੜ੍ਹ: ਕੇਂਦਰ ਸਰਕਾਰ ਤੋਂ ਸੂਬੇ ਦੇ 5637 ਕਰੋੜ ਰੁਪਏ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ ਸਬੰਧੀ ਲਿਖੇ ਪੱਤਰ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪ੍ਰਤੀਕਿਰਿਆ ਦਿੱਤੀ ਹੈ। ਜਾਣਕਾਰੀ ਮੁਤਾਬਕ ਰਾਜਪਾਲ ਨੇ ਕਿਹਾ ਕਿ ਮੁੱਖ ਮੰਤਰੀ ਪਹਿਲਾਂ ਹੀ ਸੁਪ੍ਰੀਮ ਕੋਰਟ ਤੱਕ ਪਹੁੰਚ ਕਰ ਚੁੱਕੇ ਹਨ। ਉਨ੍ਹਾਂ ਨੂੰ ਸੁਪ੍ਰੀਮ ਕੋਰਟ ਦੇ ਫ਼ੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ।  ਮੁੱਖ ਮੰਤਰੀ ਨੂੰ ਲਿਖੇ ਇਕ ਪੱਤਰ ਵਿਚ, ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ, “ਮੈਨੂੰ 5637 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ ਬਾਰੇ ਤੁਹਾਡਾ ਪੱਤਰ ਪ੍ਰਾਪਤ ਹੋਇਆ ਹੈ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਕੋਲ ਇਸ ਮਾਮਲੇ ਨੂੰ ਉਠਾਉਣ ਲਈ ਮੇਰੇ ਦਖ਼ਲ ਦੀ ਬੇਨਤੀ ਕੀਤੀ ਗਈ ਹੈ। ਮੈਂ ਇਹ ਦੱਸਣਾ ਚਾਹਾਂਗਾ ਕਿ ਮੈਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਪਾਬੰਦ ਹਾਂ”।  ਰਾਜਪਾਲ ਨੇ ਅੱਗੇ ਕਿਹਾ ਕਿ ਮੈਨੂੰ ਮੀਡੀਆ ਰਿਪੋਰਟਾਂ ਤੋਂ ਪਤਾ ਲੱਗਿਆ ਹੈ ਕਿ ਤੁਸੀਂ ਮੇਰੇ ਨਾਲ ਸੰਪਰਕ ਕਰਨ ਤੋਂ ਪਹਿਲਾਂ ਭਾਰਤ ਦੀ ਮਾਣਯੋਗ ਸੁਪ੍ਰੀਮ ਕੋਰਟ ਤਕ ਪਹੁੰਚ ਕਰ ਚੁੱਕੇ ਹੋ। ਇਸ ਮੁੱਦੇ ’ਤੇ ਕੁੱਝ ਕਰਨ ਤੋਂ ਪਹਿਲਾਂ ਸਰਵਉੱਚ ਅਦਾਲਤ ਦੇ ਫ਼ੈਸਲੇ ਦਾ ਇੰਤਜ਼ਾਰ ਕਰਨਾ ਉਚਿਤ ਹੋਵੇਗਾ”।  ਇਸ ਦੌਰਾਨ ਰਾਜਪਾਲ ਨੇ ਸੂਬੇ ਦੇ ਵੱਧ ਰਹੇ ਕਰਜ਼ੇ ਦੇ ਬੋਝ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਨਵੀਂ ਸਰਕਾਰ ਦੇ ਕਾਰਜਕਾਲ ਦੌਰਾਨ ਹੁਣ ਤਕ ਸੂਬੇ ਦੇ ਕਰਜ਼ੇ ਵਿਚ 50,000 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਪੱਤਰ ਵਿਚ ਉਨ੍ਹਾਂ ਕਿਹਾ, “ਇਸ ਵੱਡੀ ਰਕਮ ਦੀ ਵਰਤੋਂ ਦੇ ਵੇਰਵੇ ਮੈਨੂੰ ਦਿਤੇ ਜਾਣ ਤਾਂ ਜੋ ਮੈਂ ਪ੍ਰਧਾਨ ਮੰਤਰੀ ਨੂੰ ਯਕੀਨ ਦਿਵਾ ਸਕਾਂ ਕਿ ਪੈਸੇ ਦੀ ਸਹੀ ਵਰਤੋਂ ਕੀਤੀ ਗਈ ਹੈ।”


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024