Punjab

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੜਕ ਦੁਰਘਟਨਾ ‘ਚ ਫ਼ੌਤ ਹੋਏ 6 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ

  • Punjabi Bulletin
  • Jan 13, 2023
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੜਕ ਦੁਰਘਟਨਾ ‘ਚ ਫ਼ੌਤ ਹੋਏ 6 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ
  • 123 views
ਸੰਗਰੂਰ-ਬੀਤੇ ਦਿਨੀਂ ਇੱਕ ਸੜਕ ਦੁਰਘਟਨਾ ਕਾਰਨ ਪਿੰਡ ਕੋਠੇ ਆਲਾ ਸਿੰਘ ਵਾਲਾ ਦੇ ਇੱਕ ਪਰਿਵਾਰ ਦੇ ਛੇ ਮੈਂਬਰਾਂ ਦੇ ਬੇਵਕਤੀ ਅਕਾਲ ਚਲਾਣੇ ਦਾ ਦੁੱਖ ਵੰਡਾਉਣ ਲਈ ਕੈਬਨਿਟ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਪੀੜਤ ਪਰਿਵਾਰ ਦੇ ਘਰ ਪੁੱਜੇ। 
ਇਸ ਮੌਕੇ ਕੈਬਨਿਟ ਮੰਤਰੀ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਦੁੱਖ ਦੀ ਇਸ ਬੇਹੱਦ ਮਾੜੀ ਘੜੀ ਵਿੱਚ ਪੰਜਾਬ ਸਰਕਾਰ ਪੀੜਤ ਪਰਿਵਾਰ ਦੇ ਨਾਲ ਖੜੀ ਹੈ। ਉਨ੍ਹਾਂ ਕਿਹਾ ਕਿ ਇਸ ਦੁਖਾਂਤਕ ਘਟਨਾ ਨਾਲ ਪਰਿਵਾਰ ਨੂੰ ਪਹੁੰਚੇ ਨੁਕਸਾਨ ਨੂੰ ਕਦੇ ਵੀ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਉਹ ਹਰ ਲੋੜ ਸਮੇਂ ਪੀੜਤ ਪਰਿਵਾਰ ਦੇ ਨਾਲ ਖੜ੍ਹੇ ਰਹਿਣਗੇ। 
ਉਨ੍ਹਾਂ ਕਿਹਾ ਕਿ ਇੱਕੋ ਪਰਿਵਾਰ ਦੇ ਛੇ ਜੀਆਂ ਦੀ ਐਕਸੀਡੈਂਟ ‘ਚ ਮੌਤ ਹੋ ਜਾਣੀ ਪਰਿਵਾਰ ਤੇ ਸਕੇ ਸੰਬੰਧੀਆਂ ਲਈ ਅਕਹਿ ਤੇ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ ਜਿਸ ਨੂੰ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024