ਚਮਕੌਰ ਸਾਹਿਬ-ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ਼੍ਰੋਮਣੀ ਅਕਾਲੀ ਦਲ ਹਾਈ ਕਮਾਨ ਵੱਲੋਂ ਥਾਪੇ ਗਏ ਹਲਕਾ ਇੰਚਾਰਜ ਕਰਨ ਸਿੰਘ ਅਤੇ ਦਰਜਨਾਂ ਵਰਕਰਾਂ ਸਮੇਤ ਮੱਥਾ ਟੇਕਿਆ। ਜਾਣਕਾਰੀ ਮੁਤਾਬਕ ਇਸ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਆਸੀ ਬਦਲਾਖੋਰੀ ਦੀ ਨੀਤੀ ਤਹਿਤ ਕੰਮ ਕਰ ਰਹੀ ਤੇ ਅਕਾਲੀ ਦਲ ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਦੀ ਕਰੜੇ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਇਸ ਮੌਕੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ, ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਬਲਦੇਵ ਸਿੰਘ ਹਾਫਿਜ਼ਾਬਾਦ ਅਤੇ ਯੂਥ ਆਗੂ ਹਰਦੀਪ ਸਿੰਘ ਸੋਨੀ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ, ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਆਦਿ ਹਾਜ਼ਰ ਸਨ।