Punjab

ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ

  • Punjabi Bulletin
  • Oct 08, 2023
ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ
  • 107 views

ਚੰਡੀਗੜ੍ਹ-ਪੰਜਾਬ ਦੇ ਜ਼ਿਲ੍ਹਾ ਬਠਿੰਡਾ ਵਿੱਚ ਕੱਲ੍ਹ ਤੋਂ ਦਿੱਲੀ ਲਈ ਸਿੱਧੀ ਉਡਾਣ ਸ਼ੁਰੂ ਹੋ ਗਈ ਹੈ ਜਿਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਪੋਸਟ ਸਾਂਝੀ ਕਰਦਿਆਂ ਪੰਜਾਬ ਅਤੇ ਮਾਲਵਾ ਖੇਤਰ ਦੇ ਲੋਕਾਂ ਨੂੰ ਵੱਡੀ ਖੁਸ਼ਖ਼ਬਰੀ ਦਿੱਤੀ ਹੈ। ਏਅਰਲਾਈਨ ਵਲੋਂ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਗਿਆ ਹੈ। ਇਸ ਬਾਰੇ ਮੁੱਖ ਮੰਤਰੀ ਨੇ ਲਿਖਿਆ ਕਿ ਬਠਿੰਡਾ ਤੋਂ ਦਿੱਲੀ ਲਈ ਫਲਾਈਟ ਸ਼ੁਰੂ ਹੋ ਰਹੀ ਹੈ ਜਿਸ ਦਾ ਲੋਕਾਂ ਨੂੰ ਬਹੁਤ ਫ਼ਾਇਦਾ ਹੋਵੇਗਾ ਤੇ ਮਾਲਵੇ ਦਾ ਖੇਤਰ ਸਿੱਧਾ ਦਿੱਲੀ ਨਾਲ ਜੁੜੇਗਾ। ਇਸ ਨਾਲ ਮਾਲਵੇ ਦੇ ਲੋਕਾਂ ਦੀ ਤਰੱਕੀ ਤੇ ਖ਼ੁਸ਼ਹਾਲੀ ਦੇ ਹੋਰ ਰਸਤੇ ਖੁੱਲ੍ਹਣਗੇ। ਕੰਪਨੀ ਨੇ ਇਸ ਫਲਾਈਟ ਦਾ ਸ਼ੁਰੂਆਤੀ ਕਿਰਾਇਆ ਮਹਿਜ਼ 1999 ਰੁਪਏ ਰੱਖਿਆ ਹੈ”।  ਉਨ੍ਹਾਂ ਅੱਗੇ ਦਸਿਆ ਕਿ ਆਉਣ ਵਾਲੇ ਦਿਨਾਂ ’ਚ ਪੰਜਾਬ ਦੇ ਹੋਰ ਵੀ ਹਵਾਈ ਅੱਡਿਆਂ ਤੋਂ ਉਡਾਣਾਂ ਸ਼ੁਰੂ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਰੰਗਲੇ ਪੰਜਾਬ ਵੱਲ ਵਧ ਰਹੀ ਸਾਡੀ ਸਰਕਾਰ ਦੇ ਚੁੱਕੇ ਕਦਮ ਲਗਾਤਾਰ ਕਾਮਯਾਬ ਹੋ ਰਹੇ ਹਨ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024