Punjab

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਰੱਦ

  • Punjabi Bulletin
  • Oct 23, 2023
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਰੱਦ
  • 86 views
ਚੰਡੀਗੜ੍ਹ-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਹੁਕਮ ਜਾਰੀ ਕਰਦੇ ਹੋਏ ਸਕੂਲ ਆਫ ਐਮੀਨੈਂਸ (SOE) ਵਿੱਚ ਕੀਤੀਆਂ 162 ਅਧਿਆਪਕਾਂ, ਲੈਕਚਰਾਰਾਂ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਰੱਦ ਕਰ ਦਿੱਤੇ ਗਏ ਹਨ। ਇੱਕ ਪੱਤਰ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਡਾਇਰੈਕਟਰ ਸਕੂਲ ਆਫ ਐਜੂਕੇਸ਼ਨ (ਸੈਕੰਡਰੀ) ਦੇ ਹੁਕਮ ਮਿਤੀ 13.10.2023 ਰਾਹੀਂ ਸਕੂਲ ਆਫ ਐਮੀਨੈਂਸ (SOE) ਵਿੱਚ ਕੀਤੇ 162 ਅਧਿਆਪਕਾਂ, ਲੈਕਚਰਾਰਾਂ ਅਤੇ ਕੰਪਿਊਟਰ ਅਧਿਆਪਕਾਂ ਦੀਆਂ ਬਦਲੀਆਂ/ਤੈਨਾਤੀਆਂ ਦੇ ਹੁਕਮ ਚੱਲ ਰਹੇ ਵਿਦਿਆਕ ਸ਼ੈਸ਼ਨ ਦੌਰਾਨ ਬੱਚਿਆ ਦੀ ਪੜ੍ਹਾਈ ਨੂੰ ਮੁੱਖ ਰੱਖਦੇ ਹੋਏ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤੇ ਹਨ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024