Punjab

ਅਦਾਲਤ ਨੇ ਬੰਟੀ ਰੋਮਾਣਾ ਨੂੰ ਭੇਜਿਆ 2 ਦਿਨ ਦੇ ਰਿਮਾਂਡ ’ਤੇ

  • Punjabi Bulletin
  • Oct 26, 2023
ਅਦਾਲਤ ਨੇ ਬੰਟੀ ਰੋਮਾਣਾ ਨੂੰ ਭੇਜਿਆ 2 ਦਿਨ ਦੇ ਰਿਮਾਂਡ ’ਤੇ
  • 58 views

ਮੋਹਾਲੀ-ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਹਿਰਾਸਤ ਵਿੱਚ ਲੈਣ ਪਿੱਛੋਂ ਉਨ੍ਹਾਂ ਨੂੰ ਮੁਹਾਲੀ ਦੇ ਥਾਣਾ ਮਟੌਰ ਵਿਖੇ ਲਿਆਂਦਾ ਗਿਆ ਅਤੇ ਪੁਲਿਸ ਨੇ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿਤਾ ਹੈ। ਮਿਲੀ ਜਾਣਕਾਰੀ ਅਨੁਸਾਰ ਬੰਟੀ ਰੋਮਾਣਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਰੁਧ ਇਕ ਐਡੀਟਡ ਵੀਡੀਉ ਸੋਸ਼ਲ ਮੀਡੀਆ ’ਤੇ ਸ਼ੇਅਰ ਕਰਨ ਦੇ ਚਲਦਿਆਂ ਇਹ ਕਾਰਵਾਈ ਹੋਈ ਹੈ। ਬੰਟੀ ਰੋਮਾਣਾ ਵਲੋਂ ਸ਼ੇਅਰ ਕੀਤੀ ਵੀਡੀਉ ਵਿਚ ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਦੀ ਆਵਾਜ਼ ਸੀ। ਬੰਟੀ ਰੋਮਾਣਾ ਵਲੋਂ ਪੋਸਟ ਕੀਤੀ ਗਈ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਕੰਵਰ ਗਰੇਵਾਲ ਨੇ ਸਪੱਸ਼ਟੀਕਰਨ ਦਿਤਾ ਸੀ ਕਿ ਉਨ੍ਹਾਂ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਉਸ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਵਿਰੱੁਧ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024