Punjab

ਮੁੱਖ ਮੰਤਰੀ ਮਾਨ ਨੇ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਉਡਾਇਆ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਜ਼ਾਕ: ਜਾਖੜ

  • Punjabi Bulletin
  • Nov 01, 2023
ਮੁੱਖ ਮੰਤਰੀ ਮਾਨ ਨੇ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਉਡਾਇਆ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਜ਼ਾਕ: ਜਾਖੜ
  • 132 views

ਚੰਡੀਗੜ੍ਹ-ਖੁੱਲ੍ਹੀ ਬਹਿਸ ਜੋ ਕਿ ਪੰਜਾਬ ਦਿਵਸ ਮੌਕੇ ਲੁਧਿਆਣਾ ਵਿਖੇ ਹੋਈ ਬਾਰੇ ਬੋਲਦਿਆਂ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਨੇ ਹੇਠਲੇ ਪੱਧਰ ਦੀ ਸਿਆਸਤ ਕਰਦਿਆਂ ਪੰਜਾਬ ਦੇ ਗੰਭੀਰ ਮੁੱਦਿਆਂ ਦਾ ਮਜ਼ਾਕ ਉਡਾਇਆ ਹੈ, ਜਿਸ ਲਈ ਪੰਜਾਬੀ ਕਦੇ ਵੀ ਉਨ੍ਹਾਂ ਨੂੰ ਮੁਆਫ਼ ਨਹੀਂ ਕਰਨਗੇ। ਜਾਣਕਾਰੀ ਮੁਤਾਬਕ ਸ੍ਰੀ ਜਾਖੜ ਨੇ ਕਿਹਾ ਕਿ ਐੱਸਵਾਈਐੱਲ ਦੇ ਮੁੱਦੇ ਨੂੰ ਭੁਲਾ ਕੇ ਮੁੱਖ ਮੰਤਰੀ ਨੇ ਨਾ ਕੇਵਲ ਪੰਜਾਬ ਨਾਲ ਧੋਖਾ ਕੀਤਾ ਹੈ, ਸਗੋਂ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਨੂੰ ਵੋਟ ਪਾ ਕੇ ਮੁੱਖ ਮੰਤਰੀ ਬਣਾਇਆ, ਉਨ੍ਹਾਂ ਦੇ ਵਿਸ਼ਵਾਸ ਨਾਲ ਵੀ ਧ੍ਰੋਹ ਕੀਤਾ ਹੈ। ਸਰਕਾਰ ਨੇ ਵਿਰੋਧੀ ਆਗੂਆਂ ਨੂੰ ਇਸ ਬਹਿਸ ਤੋਂ ਦੂਰ ਰੱਖਣ ਲਈ ਹਰ ਜਾਇਜ਼-ਨਾਜਾਇਜ਼ ਹਿੱਲਾ ਵਰਤਿਆ ਹੈ। ਸ੍ਰੀ ਜਾਖੜ ਨੇ ਕਿਹਾ ਕਿ ਇੱਥੇ ਕੋਈ ਪੰਜਾਬੀ ਨਹੀਂ ਬੋਲ ਰਿਹਾ ਸੀ, ਸਗੋਂ ਮੁੱਖ ਮੰਤਰੀ ਬੋਲ ਰਹੇ ਸਨ, ਜਿਨ੍ਹਾਂ ਨੇ ਪਹਿਲਾਂ ਚਰਚਾ ਲਈ ਸਭ ਨੂੰ ਸੱਦਾ ਦਿੱਤਾ ਪਰ ਬਾਅਦ ਵਿਚ ਬੂਹੇ ਬੰਦ ਕਰ ਲਏ। ਜਾਖੜ ਨੇ ਕਿਹਾ ਕਿ ਜਿੱਥੇ ਆਮ ਪੰਜਾਬੀਆਂ ਨੂੰ ਜਾਣ ਹੀ ਨਹੀਂ ਦਿੱਤਾ ਗਿਆ, ਉਸ ਸਮਾਗਮ ਦਾ ਕੀ ਮਹੱਤਵ ਰਹਿ ਗਿਆ। ਉਨ੍ਹਾਂ ਨੇ ਕਿਹਾ ਕਿ ਪੁਲੀਸ ਦੇ ਘੇਰੇ ਵਿਚ ਮੁੱਖ ਮੰਤਰੀ ਆਪਣੇ ਸਿਆਸੀ ਆਕਾ ਕੇਜਰੀਵਾਲ ਦੀ ਬੋਲੀ ਬੋਲ ਕੇ ਸਮਾਗਮ ਕਰ ਕੇ ਚਲੇ ਗਏ। ਸੁਨੀਲ ਜਾਖੜ ਨੇ ਮੁੱਖ ਮੰਤਰੀ ਨੂੰ ਜਾਂ ਤਾਂ ਮੁਆਫ਼ੀ ਮੰਗਣ ਜਾਂ ਉਨ੍ਹਾਂ ਦੇ ਪਤਿਾ ਚੌਧਰੀ ਬਲਰਾਮ ਜਾਖੜ ਦੀ ਨਹਿਰ ਪੁੱਟਣ ਮੌਕੇ ਦੀ ਕੋਈ ਤਸਵੀਰ ਜਾਰੀ ਕਰਨ ਦੀ ਚੁਣੌਤੀ ਦਿੱਤੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਮਾਮਲਾ ਦਾਇਰ ਕੀਤਾ ਜਾਵੇਗਾ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024