Punjab

ਪੰਜਾਬ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਹਰੀ ਝੰਡੀ

  • Punjabi Bulletin
  • Nov 06, 2023
ਪੰਜਾਬ ਮੰਤਰੀ ਮੰਡਲ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਹਰੀ ਝੰਡੀ
  • 91 views

ਚੰਡੀਗੜ੍ਹ-ਪੰਜਾਬ ਸਰਕਾਰ ਨੇ ਤੀਰਥ ਯਾਤਰਾ ਯੋਜਨਾ ਨੂੰ ਹਰੀ ਝੰਡੀ ਦੇ ਦਿੱਤੀ ਹੈ, ਜਿਸ ਤਹਿਤ ਪੰਜਾਬ ਦੇ ਲੋਕਾਂ ਨੂੰ ਤੀਰਥ ਸਥਾਨਾਂ ਦੀ ਯਾਤਰਾ ਕਰਨ ਦੀ ਸਹੂਲਤ ਦਿੱਤੀ ਜਾਵੇਗੀ। ਜਾਣਕਾਰੀ ਮੁਤਾਕਬ ਅੱਜ ਮੰਤਰੀ ਮੰਡਲ ਦੀ ਮੀਟਿੰਗ ਹੋਈ ਜਿਸ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਇਸ ਮਹੀਨੇ ਦੇ ਅੰਤ ਤੱਕ ਸ਼ੁਰੂ ਕਰ ਦਿੱਤੀ ਜਾਵੇਗੀ। ਸ਼ਰਧਾਲੂਆਂ ਨੂੰ ਰੇਲਾਂ ਅਤੇ ਬੱਸਾਂ ਰਾਹੀਂ ਨਾ ਸਿਰਫ਼ ਸੂਬੇ ਦੇ ਅੰਦਰਲੇ ਧਾਰਮਿਕ ਸਥਾਨਾਂ, ਸਗੋਂ ਰਾਜ ਤੋਂ ਬਾਹਰਲੇ ਸਥਾਨਾਂ ਲਈ ਵੀ ਭੇਜਿਆ ਜਾਵੇਗਾ। ਇਸ ਮੰਤਵ ਲਈ 40 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ। ਸ੍ਰੀ ਚੀਮਾ ਨੇ ਕਿਹਾ ਕਿ ਮੰਤਰੀ ਅਮਨ ਅਰੋੜਾ, ਕੁਲਦੀਪ ਸਿੰਘ ਧਾਲੀਵਾਲ ਅਤੇ ਲਾਲਜੀਤ ਸਿੰਘ ਭੁੱਲਰ ਦੀ ਕੈਬਨਿਟ ਸਬ-ਕਮੇਟੀ ਸਕੀਮ ’ਤੇ ਕੰਮ ਕਰੇਗੀ। ਮੰਤਰੀ ਮੰਡਲ ਵੱਲੋਂ ਲਏ ਇੱਕ ਹੋਰ ਫੈਸਲੇ ਵਿੱਚ ਜੰਗੀ ਹੀਰੋਜ਼ ਦੀ ਪੈਨਸ਼ਨ 10,000 ਰੁਪਏ ਤੋਂ ਵਧਾ ਕੇ 20,000 ਰੁਪਏ ਕਰ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਅਰਧ ਸੈਨਿਕ ਬਲਾਂ ਦੇ 75 ਫ਼ੀਸਦ ਤੋਂ ਵੱਧ ਅਪੰਗਤਾ ਵਾਲਿਆਂ ਲਈ ਮੁਆਵਜ਼ਾ 20 ਲੱਖ ਰੁਪਏ ਤੋਂ ਵਧਾ ਕੇ 40 ਲੱਖ ਰੁਪਏ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋ 75 ਫੀਸਦੀ ਤੋਂ ਵੱਧ ਅਪੰਗਤਾ ਵਾਲੇ ਹਨ। ਵੈਟ ਅਤੇ ਸੀਐੱਸਟੀ ਡਿਫਾਲਟਰਾਂ ਲਈ ਯਕਮੁਸ਼ਤ ਨਿਪਟਾਰਾ ਸਕੀਮ ਨੂੰ ਵੀ ਕੈਬਨਿਟ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸ੍ਰੀ ਚੀਮਾ ਮੁਤਾਬਕ ਇਹ ਵਪਾਰੀਆਂ ਨੂੰ ਸਰਕਾਰ ਵੱਲੋਂ ਦੀਵਾਲੀ ਦਾ ਤੋਹਫਾ ਹੈ। ਇਸ ਨਾਲ 39,787 ਵਪਾਰੀਆਂ ਨੂੰ ਲਾਭ ਹੋਵੇਗਾ। ਇਹ ਸਕੀਮ ਇਸ ਸਾਲ 15 ਨਵੰਬਰ ਤੋਂ 15 ਮਾਰਚ 2024 ਤੱਕ ਲਾਗੂ ਰਹੇਗੀ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024