Sports

ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਪਹੁੰਚਿਆ ਫਾਈਨਲ ਵਿੱਚ ਪਹੁੰਚ, ਚੌਥੀ ਵਾਰ ਫਾਈਨਲ ਵਿੱਚ ਪੁੱਜਾ ਭਾਰਤ

  • Punjabi Bulletin
  • Nov 15, 2023
ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਪਹੁੰਚਿਆ ਫਾਈਨਲ ਵਿੱਚ ਪਹੁੰਚ, ਚੌਥੀ ਵਾਰ ਫਾਈਨਲ ਵਿੱਚ ਪੁੱਜਾ ਭਾਰਤ
  • 208 views

ਮੁੰਬਈ-ਆਈਸੀਸੀ ਕ੍ਰਿਕਟ ਵਿਸ਼ਵ ਕੱਪ ਦੇ ਪਹਿਲੇ ਸੈਮੀਫਾਈਨਲ ਵਿਚ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਫਾਈਨਲ ਵਿੱਚ ਪਹੁੰਚ ਗਿਆ। ਜਾਣਕਾਰੀ ਮੁਤਾਬਕ ਇਸ ਟੂਰਨਾਮੈਂਟ ਵਿਚ ਭਾਰਤ ਦੀ ਇਹ ਲਗਾਤਾਰ ਦਸਵੀਂ ਜਿੱਤ ਹੈ। ਭਾਰਤ ਚੌਥੀ ਵਾਰ ਵਿਸ਼ਵ ਕੱਪ ਦੇ ਫਾਈਨਲ ਵਿੱਚ ਪੁੱਜਾ ਹੈ। ਇਸ ਤੋਂ ਪਹਿਲਾਂ ਭਾਰਤ 1987, 1996, 2015 ਤੇ 2019 ਵਿੱਚ ਸੈਮੀਫਾਈਨਲ ਤੋਂ ਅੱਗੇ ਵਧਣ ਵਿੱਚ ਨਾਕਾਮ ਰਿਹਾ ਸੀ। ਭਾਰਤ ਨੇ ਅੱਜ ਦੀ ਜਿੱਤ ਨਾਲ ਚਾਰ ਸਾਲ ਪਹਿਲਾਂ ਮਾਨਚੈਸਟਰ ਵਿੱਚ ਨਿਊਜ਼ੀਲੈਂਡ ਹੱਥੋਂ ਸੈਮੀਫਾਈਨਲ ਵਿੱਚ ਮਿਲੀ ਹਾਰ ਦਾ ਬਦਲਾ ਵੀ ਲੈ ਲਿਆ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਟੀਮ ਨੂੰ ਜਿੱਤ ਲਈ ਵਧਾਈ ਦਿੱਤੀ ਹੈ। ਜ਼ਿਕਰਯੋਗ ਹੈ ਕਿ ਵਿਰਾਟ ਕੋਹਲੀ(117) ਦੇ ਰਿਕਾਰਡ 50ਵੇਂ ਸੈਂਕੜੇ, ਸ਼ਰੇਅਸ ਅੱਈਅਰ(105) ਤੇ ਸ਼ੁਭਮਨ ਗਿੱਲ(ਨਾਬਾਦ 80) ਦੀ ਸ਼ਾਨਦਾਰ ਬੱਲੇਬਾਜ਼ੀ ਤੇ ਮੁਹੰਮਦ ਸ਼ਮੀ ਵੱਲੋਂ 57 ਦੌੜਾਂ ਬਦਲੇ ਲਈਆਂ ਸੱਤ ਵਿਕਟਾਂ ਦੀ ਬਦੌਲਤ ਮੇਜ਼ਬਾਨ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ।  


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2026