Punjab

ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸਰਦ ਰੁੱਤ ਸੈਸ਼ਨ 28 ਤੋਂ 29 ਨਵੰਬਰ ਤੱਕ

  • Punjabi Bulletin
  • Nov 20, 2023
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਸਰਦ ਰੁੱਤ ਸੈਸ਼ਨ 28 ਤੋਂ 29 ਨਵੰਬਰ ਤੱਕ
  • 82 views

ਚੰਡੀਗੜ੍ਹ-ਰਾਜਪਾਲ ਵੱਲੋਂ ਪਿਛਲੇ ਹਫ਼ਤੇ ਬਜਟ ਸੈਸ਼ਨ ਨੂੰ ਮੁਲਤਵੀ ਕਰਨ ਤੋਂ ਬਾਅਦ ਪੰਜਾਬ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ 28 ਤੋਂ 29 ਨਵੰਬਰ ਤੱਕ ਬੁਲਾਇਆ ਜਾ ਰਿਹਾ ਹੈ। ਮੌਜੂਦਾ ਵਿਧਾਨ ਸਭਾ ਦਾ ਇਹ ਪੰਜਵਾਂ ਸੈਸ਼ਨ ਹੋਵੇਗਾ। ਇਹ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਵਿਧਾਨ ਸਭਾ ਵਿੱਚ ਪੰਜਾਬ ਵਿੱਤੀ ਜ਼ਿੰਮੇਵਾਰੀ ਅਤੇ ਬਜਟ ਪ੍ਰਬੰਧਨ (ਸੋਧ) ਬਿੱਲ, 2023, ਪੰਜਾਬ ਗੁੱਡਸ ਐਂਡ ਸਰਵਿਸਿਜ਼ ਟੈਕਸ (ਸੋਧ) ਬਿੱਲ 2023 ਅਤੇ ਭਾਰਤੀ ਸਟੈਂਪ (ਪੰਜਾਬ ਸੋਧ) ਬਿੱਲ, 2023 ਪੇਸ਼ ਕਰਨ ਦੀ ਸੰਭਾਵਨਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਯੂਨੀਵਰਸਿਟੀ ਵਿੱਚ ਨੌਂ ਨਵੀਆਂ ਆਸਾਮੀਆਂ ਸਿਰਜਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜ ਕੈਦੀਆਂ, ਜਿਨ੍ਹਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਨੇੜੇ ਹਨ ਅਤੇ ਜਿਨ੍ਹਾਂ ਨੇ ਚੰਗਾ ਵਿਵਹਾਰ ਕੀਤਾ ਸੀ, ਦੇ ਮਾਮਲੇ ਕੈਬਨਿਟ ਮੀਟਿੰਗ ਦੌਰਾਨ ਵਿਚਾਰੇ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਚਾਰ ਕੇਸਾਂ ਨੂੰ ਰੱਦ ਕਰ ਦਿੱਤਾ ਗਿਆ ਅਤੇ ਇੱਕ ਨੂੰ ਜਲਦੀ ਰਿਹਾਈ ਲਈ ਮਨਜ਼ੂਰੀ ਦਿੱਤੀ ਗਈ ਹੈ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2025