Punjab

ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ

  • Punjabi Bulletin
  • Nov 20, 2023
ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਗਿਰਾਵਟ
  • 55 views

ਚੰਡੀਗੜ੍ਹ-ਪੰਜਾਬ ਪੁਲਿਸ ਨੇ ਪਰਾਲੀ ਸਾੜਨ ਨੂੰ ਰੋਕਣ ਲਈ ਲਗਾਤਾਰ ਯਤਨ ਜਾਰੀ ਰੱਖਣ ਦੇ ਨਾਲ, ਪੰਜਾਬ ਵਿੱਚ ਖੇਤਾਂ ਨੂੰ ਅੱਗ ਲਗਾਉਣ ਦੇ ਸਿਰਫ 634 ਮਾਮਲਿਆਂ ਦੇ ਨਾਲ ਇੱਕ ਹੋਰ ਗਿਰਾਵਟ ਦਰਜ ਕੀਤੀ ਗਈ, ਜੋ ਕਿ ਸੋਮਵਾਰ ਨੂੰ ਰਾਜ ਵਿੱਚ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਹੈ। ਇਸ ਮੌਕੇ ਰਾਜ ਪੁਲਿਸ ਨੋਡਲ ਅਫਸਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਇਹ ਲਗਾਤਾਰ ਤੀਜੇ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਮਹੱਤਵਪੂਰਨ ਗਿਰਾਵਟ ਦਰਜ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ 740 ਅਤੇ 637 ਖੇਤਾਂ ਨੂੰ ਅੱਗ ਲੱਗੀਆਂ। ਜ਼ਿਕਰਯੋਗ ਹੈ ਕਿ ਪਰਾਲੀ ਸਾੜਨ ’ਤੇ ਪੂਰਨ ਰੋਕ ਨੂੰ ਯਕੀਨੀ ਬਣਾਉਣ ਲਈ ਮਾਨਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ, ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਕਰਨ ਲਈ ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਹੈ। ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਦੇ ਐਸਐਸਪੀਜ਼ ਨੂੰ ਕਾਰਨ ਦੱਸੋ ਨੋਟਿਸ ਵੀ ਜਾਰੀ ਕੀਤੇ ਹਨ।  ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਐਸਪੀਐਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ 1084 ਪਹਿਲੀ ਸੂਚਨਾ ਰਿਪੋਰਟਾਂ (ਐਫਆਈਆਰ) ਦਰਜ ਕੀਤੀਆਂ ਹਨ, ਜਦੋਂ ਕਿ 8 ਨਵੰਬਰ, 2023 ਤੋਂ ਹੁਣ ਤੱਕ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ।  ਉਨ੍ਹਾਂ ਇੱਕ ਵਾਰ ਫਿਰ ਕਿਸਾਨਾਂ ਨੂੰ ਸਹਿਯੋਗ ਦੇਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ’ਤੇ ਮਾਚਿਸ ਨਾ ਲਗਾਉਣ ਦੀ ਅਪੀਲ ਕੀਤੀ, ਜੋ ਕਿ ਵਾਤਾਵਰਨ ਦੇ ਨਾਲ-ਨਾਲ ਬੱਚਿਆਂ ਦੀ ਸਿਹਤ ਲਈ ਵੀ ਖ਼ਤਰਨਾਕ ਹੈ।   ਇਸ ਦੌਰਾਨ, ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ ’ਤੇ, ਕਾਫ਼ੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਪਹਿਲਾਂ ਹੀ ਸਰਗਰਮ ਹਨ, ਜਦਕਿ, ਉੱਡਣ ਦਸਤੇ ਵੀ ਪਰਾਲੀ ਸਾੜਨ ’ਤੇ ਚੌਕਸੀ ਰੱਖ ਰਹੇ ਹਨ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024