Punjab

ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਲਈ ਸੁਖਬੀਰ ਨੇ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ

  • Punjabi Bulletin
  • Nov 21, 2023
ਸਿੱਖ ਵਕੀਲਾਂ ਦੀ ਜੱਜਾਂ ਵਜੋਂ ਨਿਯੁਕਤੀ ਲਈ ਸੁਖਬੀਰ ਨੇ ਪ੍ਰਧਾਨ ਮੰਤਰੀ ਦਾ ਦਖ਼ਲ ਮੰਗਿਆ
  • 58 views

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਕੌਲਿਜੀਅਮ ਵੱਲੋਂ ਦੋ ਸਿੱਖ ਵਕੀਲਾਂ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਜੱਜ ਵਜੋਂ ਨਿਯੁਕਤੀ ਕਰਨ ਦੀ ਸਿਫਾਰਸ਼ ਦੇ ਮਾਮਲੇ ਵਿੱਚ ਦਖ਼ਲ ਦੇ ਕੇ ਨਿਯੁਕਤੀ ਦਾ ਨੋਟੀਫਿਕੇਸ਼ਨ ਜਾਰੀ ਕਰਵਾਉਣ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਦੋ ਵਕੀਲਾਂ ਹਰਮੀਤ ਸਿੰਘ ਗਰੇਵਾਲ ਅਤੇ ਦੀਪਿੰਦਰ ਸਿੰਘ ਨਲਵਾ ਦੀ ਨਿਯੁਕਤੀ ਕੇਂਦਰ ਸਰਕਾਰ ਨੇ ਰੋਕ ਲਈ ਜਦਕਿ ਤਿੰਨ ਹੋਰਨਾਂ ਦੀ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਕਿ ਸਿੱਖ ਕੌਮ ਅਤੇ ਹੋਰ ਘੱਟ ਗਿਣਤੀਆਂ ਨਾਲ ਕੋਈ ਵਿਤਕਰਾ ਨਾ ਹੋਵੇ ਤੇ ਉਨ੍ਹਾਂ ਦੀ ਹਾਈ ਕੋਰਟਾਂ ਵਿੱਚ ਜੱਜ ਵਜੋਂ ਨਿਯੁਕਤੀ ਹੋਵੇ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਟਿੱਪਣੀ ਕੀਤੀ ਹੈ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਆਪਣੀ ਮਰਜ਼ੀ ਮੁਤਾਬਕ ਚੁਣ ਚੁਣ ਕੇ ਫੈਸਲੇ ਲੈ ਰਹੀ ਹੈ ਜੋ ਕਿ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਹੈ ਅਤੇ ਇਸ ਨਾਲ ਸਿੱਖ ਕੌਮ ਪ੍ਰਤੀ ਸਰਕਾਰ ਦੀ ਮਨਸ਼ਾ ਬਾਰੇ ਗਲਤ ਸੰਦੇਸ਼ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹਾ ਵਿਤਕਰਾ ਪਹਿਲਾਂ ਵੀ ਹੋਇਆ ਹੈ। ਸ੍ਰੀ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਕੌਲਿਜੀਅਮ ਦੀ ਸਿਫਾਰਸ਼ ਨੂੰ ਮੰਨਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗਰੇਵਾਲ ਅਤੇ ਸ੍ਰੀ ਨਲਵਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤੀ ਹੋਣੀ ਚਾਹੀਦੀ ਹੈ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024