Punjab

ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ’ਤੇ ਬੋਲੇ ਮੁੱਖ ਮੰਤਰੀ ਮਾਨ

  • Punjabi Bulletin
  • Jan 25, 2023
ਗਣਤੰਤਰ ਦਿਵਸ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨ ’ਤੇ ਬੋਲੇ ਮੁੱਖ ਮੰਤਰੀ ਮਾਨ
  • 103 views

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਣਤੰਤਰ ਦਿਵਸ ਦੀ ਪਰੇਡ ਵਿੱਚ ਸੂਬੇ ਦੀ ਝਾਕੀ ਨੂੰ ਸ਼ਾਮਲ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਅਤੇ ਕਿਹਾ ਕਿ ਕੇਂਦਰ ਸਰਕਾਰ ਦਾ ਇਹ ਪੰਜਾਬ ਵਿਰੋਧੀ ਵਤੀਰਾ ਅਣ-ਉਚਿਤ ਅਤੇ ਗੈਰ-ਵਾਜਬ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੇ ਕਿਹਾ ਕਿ ਹਰ ਸਾਲ ਗਣਤੰਤਰ ਦਿਵਸ ਪਰੇਡ ਦੇ ਜਸ਼ਨਾਂ ਵਿੱਚ ਇੱਕ ਸ਼ਾਨਦਾਰ ਰਸਮੀ ਪਰੇਡ ਸ਼ਾਮਲ ਹੁੰਦੀ ਹੈ, ਜਿਸ ਵਿੱਚ ਵੱਖ-ਵੱਖ ਸੂਬਿਆਂ ਦੀਆਂ ਝਾਕੀਆਂ ਰਾਹੀਂ ਭਾਰਤ ਜੋ ਅਨੇਕਤਾ ਵਿੱਚ ਏਕਤਾ ਅਤੇ ਅਮੀਰ ਸੱਭਿਆਚਾਰਕ ਵਿਰਸੇ ਦਾ ਪ੍ਰਤੀਕ ਹੈ, ਨੂੰ ਸਤਿਕਾਰ ਭੇਟ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਰੇਡ ਵਿੱਚ ਪੰਜਾਬ ਆਪਣੇ ਗੌਰਵਮਈ ਇਤਿਹਾਸ, ਅਮੀਰ ਵਿਰਸਾ, ਮਹਾਨ ਸੱਭਿਆਚਾਰ ਅਤੇ ਭਾਰਤ ਦੇ ਇਤਿਹਾਸ ਵਿੱਚ ਆਪਣੇ ਅਹਿਮ ਯੋਗਦਾਨ ਨੂੰ ਦਰਸਾਉਂਦੀ ਝਾਕੀ ਨਿਯਮਤ ਤੌਰ ’ਤੇ ਪੇਸ਼ ਕਰਦਾ ਆ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਵਾਲੀ ਗੱਲ ਹੈ ਪੰਜਾਬ ਦੀ ਝਾਕੀ ਨੂੰ ਗਣਤੰਤਰ ਦਿਵਸ ਪਰੇਡ ਲਈ ਨਹੀਂ ਚੁਣਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਚੋਣ ਕਮੇਟੀ ਨੇ ਵਿਚਾਰਾਂ ਦੀ ਸ਼ਲਾਘਾ ਵੀ ਕੀਤੀ ਸੀ ਪਰ ਇਹ ਦੁੱਖ ਦੀ ਗੱਲ ਹੈ ਕਿ ਸਮੁੱਚੇ ਵਿਸ਼ਵ ਸਮੇਤ ਇਸ ਮਹਾਨ ਦੇਸ਼ ਦੇ ਲੋਕ ਪੰਜਾਬ ਵੱਲੋਂ ਦਰਸਾਏ ਜਾਣ ਵਾਲੇ ਅਮੀਰ ਸੱਭਿਆਚਾਰ ਅਤੇ ਇਤਿਹਾਸ ਤੋਂ ਵਾਂਝੇ ਰਹਿ ਜਾਣਗੇ।  ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀ ਇਸ ਸ਼ਾਨਦਾਰ ਭੂਮਿਕਾ ਨੂੰ ਝਾਕੀ ਰਾਹੀਂ ਦਿਖਾਉਣਾ ਚਾਹੁੰਦੀ ਸੀ। ਭਗਵੰਤ ਮਾਨ ਨੇ ਅਫਸੋਸ ਜ਼ਾਹਿਰ ਕੀਤਾ ਕਿ ਕੇਂਦਰ ਸਰਕਾਰ ਨੇ ਪੰਜਾਬ ਨੂੰ ਆਪਣੀਆਂ ਪ੍ਰਾਪਤੀਆਂ ਦੁਨੀਆ ਨੂੰ ਦਿਖਾਉਣ ਦੀ ਇਜਾਜ਼ਤ ਨਾ ਦੇ ਕੇ ਗਹਿਰੀ ਸਾਜ਼ਿਸ਼ ਘੜੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨਾਲ ਇਸ ਤਰ੍ਹਾਂ ਦਾ ਪੱਖਪਾਤੀ ਸਲੂਕ ਅਤਿ ਨਿੰਦਣਯੋਗ ਅਤੇ ਅਸਹਿਣਯੋਗ ਹੈ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024