Punjab

ਡਰੱਗ ਕੇਸ: ਸਿੱਟ ਵੱਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ

  • Punjabi Bulletin
  • Dec 11, 2023
ਡਰੱਗ ਕੇਸ: ਸਿੱਟ ਵੱਲੋਂ ਮਜੀਠੀਆ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ
  • 137 views

ਅੰਮ੍ਰਿਤਸਰ-ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਹੋਏ ਡਰੱਗ ਮਾਮਲੇ ਦੀ ਜਾਂਚ ਲਈ ਏਡੀਜੀਪੀ ਐੱਮਐੱਸ ਚੀਮਾ ਦੀ ਅਗਵਾਈ ਹੇਠ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਨੇ ਉਨ੍ਹਾਂ ਨੂੰ 18 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਹੈ। ਜਾਣਕਾਰੀ ਮੁਤਾਬਕ ਸਿੱਟ ਨੇ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਸਿਵਲ ਲਾਈਨਜ਼ ਪੁਲੀਸ ਸਟੇਸ਼ਨ ਨੂੰ ਹਦਾਇਤ ਕੀਤੀ ਹੈ ਕਿ ਉਹ ਮਜੀਠੀਆ ਨੂੰ 18 ਦਸੰਬਰ ਨੂੰ ਪਟਿਆਲਾ ਸਥਿਤ ਸਿੱਟ ਦੇ ਚੇਅਰਮੈਨ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਦੇਣ। ਇਸ ’ਤੇ ਪ੍ਰਤੀਕਰਮ ਦਿੰਦਿਆਂ ਸ੍ਰੀ ਮਜੀਠੀਆ ਨੇ ਕਿਹਾ ਕਿ ਉਹ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਤੋਂ ਇਸੇ ਦੀ ਉਮੀਦ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਅਜਿਹੀਆਂ ਕੋਝੀਆਂ ਚਾਲਾਂ ਉਸ ਨੂੰ ਸਰਕਾਰ ਦੀਆਂ ਮਾੜੀਆਂ ਨੀਤੀਆਂ ਦਾ ਪਰਦਾਫਾਸ਼ ਕਰਨ ਤੋਂ ਰੋਕ ਨਹੀਂ ਸਕਣਗੀਆਂ। ਜ਼ਿਕਰਯੋਗ ਹੈ ਕਿ ਪੰਜਾਬ ਪੁਲੀਸ ਨੇ ਦੋ ਸਾਲ ਪਹਿਲਾਂ 20 ਦਸੰਬਰ 2021 ’ਚ ਬਿਕਰਮ ਸਿੰਘ ਮਜੀਠੀਆ ਖ਼?ਲਾਫ਼ ਨਸ਼ਿਆਂ ਸੰਬਧੀ ਕੇਸ ਦਰਜ ਕੀਤਾ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਦੋ ਮਹੀਨੇ ਅੱਗੇ ਪਾ ਦਿੱਤੀ ਸੀ। ਇਸ ਮਾਮਲੇ ’ਚ ਪੰਜ ਮਹੀਨੇ ਜੇਲ੍ਹ ’ਚ ਕੱਟਣ ਮਗਰੋਂ ਮਜੀਠੀਆ ਨੂੰ 10 ਅਗਸਤ 2022 ਵਿੱਚ ਜ਼ਮਾਨਤ ਮਿਲੀ ਸੀ। ਮਜੀਠੀਆ ਖ਼?ਲਾਫ਼ ਕੇਸ ’ਚ ਅਜੇ ਤੱਕ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ। ਅੱਜ ਜਾਰੀ ਹੋਏ ਸੰਮਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਮਜੀਠੀਆ ਦਰਮਿਆਨ ਚੱਲ ਰਹੀ ਸ਼ਬਦੀ ਜੰਗ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੀ ਧੀ ਇੱਕ ਵੀਡੀਓ ਸਾਹਮਣੇ ਆਉਣ ਮਗਰੋਂ ਬਿਕਰਮ ਸਿੰਘ ਮਜੀਠੀਆ ਲਗਾਤਾਰ ਮੁੱਖ ਮੰਤਰੀ ਨੂੰ ਨਿਸ਼ਾਨੇ ’ਤੇ ਲੈ ਰਹੇ ਹਨ। ਉਨ੍ਹਾਂ ਬੀਤੇ ਦਿਨ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਜੋ ਵਿਅਕਤੀ ਆਪਣੇ ਬੱਚਿਆਂ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕਿਆ ਉਹ ਸੂਬੇ ਦੀ ਜ਼ਿੰਮੇਵਾਰੀ ਕਿਵੇਂ ਸੰਭਾਲੇਗਾ?


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024