Punjab

ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ

  • Punjabi Bulletin
  • Jan 27, 2023
ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ: ਕੁਲਤਾਰ ਸਿੰਘ ਸੰਧਵਾਂ
  • 99 views


ਚੰਡੀਗੜ੍ਹ-ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿੱਚ ਵਾਧਾ ਕਰਨ ਦੀ ਸ਼ਲਾਘਾ ਕਰਦੇ ਹੋਏ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਇੱਕ ਇਨਕਲਾਬੀ ਕਦਮ ਹੈ ਅਤੇ ਭਗਵੰਤ ਮਾਨ ਸਰਕਾਰ ਸਿਹਤ ਬੁਨਿਆਦੀ ਢਾਂਚੇ ਦਾ ਪੱਧਰ ਉਚਾ ਚੁੱਕਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਸੂਬੇ ਦਾ ਕੋਈ ਵੀ ਵਿਅਕਤੀ ਸਿਹਤ ਸਹੂਲਤਾਂ ਤੋਂ ਵਿਰਵਾ ਨਾ ਰਹੇ। ਸ੍ਰ. ਸੰਧਵਾਂ ਨੇ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਨੂੰ ਬੇਹਤਰ ਬਨਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵੱਲ ਜੀਅ ਤੋੜ ਯਤਨ ਕਰ ਰਹੀ ਹੈ।ਸੂਬੇ ਸਰਕਾਰ ਵੱਲੋਂ ਪੰਜ ਸੌ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨੂੰ ਇੱਕ ਇਤਿਹਾਸਕ ਕਦਮ ਦੱਸਦੇ ਹੋਏ ਸ੍ਰ. ਸੰਧਵਾਂ ਨੇ ਕਿਹਾ ਕਿ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਆਮ ਆਦਮੀ ਕਲੀਨਿਕ ਦੇਸ਼ ਭਰ ਵਿੱਚ ਇੱਕ ਵਿਲੱਖਣ ਯੋਜਨਾ ਹੈ ਅਤੇ ਇਨਾਂ ਦੇ ਰਾਹੀਂ ਲੋਕਾਂ ਨੂੰ ਉਨਾਂ ਦੇ ਘਰਾਂ ਨੇੜੇ ਇਲਾਜ ਦੀ ਸਹੂਲਤ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸ੍ਰ. ਸੰਧਵਾਂ ਨੇ ਕਿਹਾ ਕਿ ਓੁਹ ਦਿਨ ਛੇਤੀਂ ਆਵੇਗਾ ਜਦੋਂ ਸੂਬੇ ਭਰ ਦੇ ਸਮੁੱਚੇ ਲੋਕਾਂ ਨੂੰ ਆਪਣੇ ਇਲਾਜ ਲਈ ਟੱਕਰਾਂ ਮਾਰਨ ਤੋਂ ਛੁਟਕਾਰਾ ਮਿਲ ਜਾਵੇਗਾ। ਜ਼ਿਕਰਯੋਗ ਹੈ ਕਿ ਸੂਬੇ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ਮੋਹਾਲੀ ਵਿਖੇ ਡਾ. ਬੀ. ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ ਖੋਲਿਆ ਹੈ ਅਤੇ ਇਸ ’ਤੇ ਲਗਭਗ 375 ਕਰੋੜ ਰੁਪਏ ਦੀ ਲਾਗਤ ਆਉਣ ਦੀ ਉਮੀਦ ਹੈ। ਇਸੇ ਤਰਾਂ ਹੀ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਵੀ ਕ੍ਰਮਵਾਰ 422 ਕਰੋੜ ਅਤੇ 412 ਕਰੋੜ ਰੁਪਏ ਦੀ ਲਾਗਤ ਨਾਲ ਦੋ ਨਵੇਂ ਮੈਡੀਕਲ ਕਾਲਜ ਸਥਾਪਿਤ ਕੀਤੇ ਜਾ ਰਹੇ ਹਨ। ਮਲੇਰਕੋਟਲਾ ਅਤੇ ਸੰਗਰੂਰ ਵਿੱਚ ਵੀ ਮੈਡੀਕਲ ਕਾਲਜ ਖੋਲਣ ਦਾ ਪ੍ਰਸਤਾਵ ਹੈ। ਸਿਹਤ ਸਹੂਲਤਾਂ ਦੇਣ ਲਈ 880 ਸਟਾਫ ਨਰਸਾਂ ਅਤੇ 81 ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਗਈ ਹੈ। 
Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024