Punjab

ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ : 20 ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਭਰਵੀਂ ਸ਼ਮੂਲੀਅਤ

  • Punjabi Bulletin
  • Dec 15, 2023
ਮਾਮਲਾ ਬੰਦੀ ਸਿੰਘਾਂ ਦੀ ਰਿਹਾਈ ਦਾ : 20 ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਕਰੇਗਾ ਭਰਵੀਂ ਸ਼ਮੂਲੀਅਤ
  • 74 views

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਦਿੱਲੀ ’ਚ 20 ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਮਾਰਚ ਵਿਚ ਸ਼੍ਰੋਮਣੀ ਅਕਾਲੀ ਦਲ ਭਰਵੀਂ ਸ਼ਮੂਲੀਅਤ ਕਰੇਗਾ। ਜਾਣਕਾਰੀ ਮੁਤਾਬਕ ਇਹ ਐਲਾਨ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤੀ ਗਈ ਮੀਟਿੰਗ ਦੌਰਾਨ ਕੀਤਾ ਗਿਆ। ਇਸ ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ, ਹਲਕਾ ਇੰਚਾਰਜ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸ਼ਾਮਲ ਸਨ। ਸ੍ਰੀ ਬਾਦਲ ਨੇ ਸਰਕਾਰਾਂ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੰਦੀ ਸਿੰਘਾਂ ਦੇ ਮਾਮਲੇ ’ਤੇ ਸਿੱਖ ਕੌਮ ਨਾਲ ਵਿਤਕਰਾ ਠੀਕ ਨਹੀਂ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ 20 ਦਸੰਬਰ ਦੇ ਦਿੱਲੀ ਰੋਸ ਮਾਰਚ ਵਿਚ ਸਮਰਥਨ ਦੇਣ ਵਾਲੀਆਂ ਸਾਰੀਆਂ ਧਿਰਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਲੜਿਆ ਜਾ ਰਿਹਾ ਸੰਘਰਸ਼ ਹੈ ਜੋ ਕੌਮੀ ਏਕਤਾ ਦਾ ਵੀ ਪ੍ਰਗਟਾਵਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸ਼ਾਂਤਮਈ ਰੋਸ ਮਾਰਚ ਆਪਣੇ ਆਪ ਵਿਚ ਇਕ ਮਿਸਾਲ ਸਾਬਤ ਹੋਵੇਗਾ। ਇਸ ਮੌਕੇ ਸ਼Mਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਵੀ ਸੰਬੋਧਨ ਕੀਤਾ। ਮੀਟਿੰਗ ਦੌਰਾਨ ਸ੍ਰੀ ਚੰਦੂਮਾਜਰਾ ਵੱਲੋਂ ਪੰਥਕ ਮਾਮਲਿਆਂ ’ਤੇ ਕੁਝ ਮਤੇ ਵੀ ਪੇਸ਼ ਕੀਤੇ ਗਏ, ਜਿਨ੍ਹਾਂ ਨੂੰ ਹਾਜ਼ਰ ਆਗੂਆਂ ਨੇ ਜੈਕਾਰਿਆਂ ਨਾਲ ਪ੍ਰਵਾਨਗੀ ਦਿੱਤੀ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024