Punjab

ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਜਟਾਣਾ ਉੱਚਾ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ ਸ਼ਿਰਕਤ

  • Punjabi Bulletin
  • Dec 19, 2023
ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਪਿੰਡ ਜਟਾਣਾ ਉੱਚਾ ਵਿੱਚ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕੀਤੀ ਸ਼ਿਰਕਤ
  • 84 views

ਖਮਾਣੋਂ-ਆਉਣ ਵਾਲੀ ਪੀੜ੍ਹੀ ਨੂੰ ਨਸ਼ੇ ਤੋਂ ਬਚਾਇਆ ਜਾਵੇ ਅਤੇ ਇਸ ਬਾਰੇ ਹਰ ਨਾਗਰਿਕ ਨੂੰ ਸੁਚੇਤ ਹੋਣਾ ਪਵੇਗਾ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਜਟਾਣਾ ਉੱਚਾ ਵਿੱਚ ਪਹੁੰਚੀ ‘ਵਿਕਸਿਤ ਭਾਰਤ ਸੰਕਲਪ ਯਾਤਰਾ’ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਸ਼ਮੂਲੀਅਤ ਮੌਕੇ ਕੀਤੀ। ਜਾਣਕਾਰੀ ਮੁਤਾਬਕ ਉਨ੍ਹਾਂ ਕਿਹਾ ਕਿ ਇਸ ਮੌਕੇ ਵਿਕਸਿਤ ਭਾਰਤ ਵਿੱਚ ਸਹਿਯੋਗ ਦੇਣ ਲਈ ਲੋਕਾਂ ਵੱਲੋਂ ਸੰਕਲਪ ਵੀ ਲਿਆ ਗਿਆ। ਸ੍ਰੀ ਪੁਰੋਹਿਤ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਬਾਰੇ ਹਰ ਨਾਗਰਿਕ ਨੂੰ ਜਾਗਰੂਕ ਹੋਣਾ ਜ਼ਰੂਰੀ ਹੈ ਅਤੇ ਹੁਣ ਇਹ ਸਾਡੀ ਜ਼ਿੰਮੇਵਾਰੀ ਬਣਦੀ ਹੈ ਕਿ ਅਸੀਂ ਆਪਣੇ ਸਮਾਜ ਨੂੰ ਯੋਜਨਾਵਾਂ ਬਾਰੇ ਜਾਗਰੂਕ ਕਰੀਏ। ਜਦੋਂ ਸਮਾਜ ਦਾ ਹਰ ਨਾਗਰਿਕ ਜਾਗਰੂਕ ਹੋਵੇਗਾ ਉਦੋਂ ਹੀ ਦੇਸ਼ ਵਿਕਸਤ ਹੋ ਕੇ ਵਿਸ਼ਵ ਗੁਰੂ ਬਣੇਗਾ। ਇਸੇ ਮੰਤਵ ਦੀ ਪ੍ਰਾਪਤੀ ਲਈ ਵਿਕਸਤ ਭਾਰਤ ਸੰਕਲਪ ਯਾਤਰਾ ਵੱਖ-ਵੱਖ ਥਾਵਾਂ ’ਤੇ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਯੋਜਨਾਵਾਂ ਦੇ ਲਾਭ ਅਤੇ ਜਾਗਰੂਕਤਾ ਨਾਲ ਔਰਤਾਂ ਖ਼ੁਦ ਦਾ ਬਹੁਤ ਵੱਡਾ ਕਾਰੋਬਾਰ ਸ਼ੁਰੂ ਕਰ ਸਕਦੀਆਂ ਹਨ। ਉਨ੍ਹਾਂ ‘ਲਿੱਜਤ’ ਪਾਪੜ ਦੀ ਉਦਾਹਰਣ ਦਿੰਦਿਆਂ ਔਰਤਾਂ ਨੂੰ ਉਤਸ਼ਾਹਿਤ ਕੀਤਾ ਕਿ ਇਹ ਪਾਪੜ ਬਣਾਉਣ ਦੀ ਸ਼ੁਰੂਆਤ ਸਿਰਫ ਪੰਜ ਔਰਤਾਂ ਵੱਲੋਂ ਕੀਤੀ ਗਈ ਸੀ ਜਿਸ ਦਾ ਨਾਮ ਅੱਜ ਹਰ ਕੋਈ ਜਾਣਦਾ ਹੈ। ਇਸ ਮੌਕੇ ਸਰਕਾਰ ਦੀਆਂ ਯੋਜਨਾਵਾਂ ਸਬੰਧੀ ਵੱਖ-ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ। ਇਸ ਦੌਰਾਨ ਵਾਤਾਵਰਨ ਦੀ ਸੰਭਾਲ ਲਈ ਇੱਕ ਨੁੱਕੜ ਨਾਟਕ ਵੀ ਪੇਸ਼ ਕੀਤਾ ਗਿਆ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024