ਚੰਡੀਗੜ੍ਹ- ਪੰਜਾਬ ਵਿੱਚ ਵੱਖ-ਵੱਖ ਜਿਲ੍ਹਿਆਂ ਵਿੱਚ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਪ੍ਰੋਗਰਾਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਨ੍ਹਾਂ ਥਾਵਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਹੀ ਹੋਰ ਮੰਤਰੀ ਵੀ ਤਿਰੰਗਾ ਲਹਿਰਾਉਣਗੇ। ਪੰਜਾਬ ਦੇ ਰਾਜ ਪ੍ਰਬੰਧ ਵਿਭਾਗ ਵੱਲੋਂ ਇਸ ਨੂੰ ਲੈ ਕੇ ਸੂਚੀ ਜਾਰੀ ਕੀਤੀ ਗਈ ਹੈ। ਸੂਚੀ ਮੁਤਾਬਕ, ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਪਟਿਆਲਾ ਵਿਖੇ ਆਯੋਜਿਤ ਸੂਬਾ ਪੱਧਰੀ ਪ੍ਰੋਗਰਾਮ ਵਿੱਚ ਤਿਰੰਗਾ ਲਹਿਰਾਉਣਗੇ। ਜਦਕਿ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਵਿਖੇ ਤਿਰੰਗਾ ਲਹਿਰਾ ਕੇ ਸਲਾਮੀ ਦੇਣਗੇ। ਉੱਧਰ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੁਰਦਾਸਪੁਰ ’ਚ ਤਿਰੰਗਾ ਲਹਿਰਾਉਣ ਦੀ ਰਸਮ ਵਿਚ ਹਿੱਸਾ ਲੈਣਗੇ।