Punjab

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ

  • Punjabi Bulletin
  • Jan 03, 2024
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆ
  • 89 views

ਮੋਗਾ-ਗੋਇੰਦਵਾਲ ਥਰਮਲ ਪਾਵਰ ਪਲਾਂਟ ਨੂੰ ਚਿੱਟਾ ਹਾਥੀ ਗਰਦਾਨਿਆਦਿਆਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਮਾਨ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕੀਤਾ। ਜਾਣਕਾਰੀ ਮੁਤਾਬਕ ਇਸ ਮੌਕੇ ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਗੋਇੰਦਵਾਲ ਥਰਮਲ ਪਾਵਰ ਪਲਾਂਟ ’ਤੇ ਪਹਿਲਾਂ ਹੀ 6600 ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਉਨ੍ਹਾਂ ਸੂਬੇ ਦੀ ਆਰਥਿਕ ਸਥਿਤੀ ’ਤੇ ਵਾਈਟ ਪੇਪਰ ਜਾਰੀ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਇਹ ਦੱਸਣ ਕਿ ਇਹ ਕਰਜ਼ਾ ਹੁਣ ਕੌਣ ਉਤਾਰੇਗਾ। ਇਸ ਦਾ ਬੋਝ ਹੁਣ ਪੰਜਾਬ ਦੇ ਲੋਕਾਂ ਨੂੰ ਚੁੱਕਣਾ ਪਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਝੂਠੇ ਦਾਅਵਿਆਂ ਨਾਲ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਪੰਜਾਬ ਦੇ ਲੋਕਾਂ ਨਾਲ ਝੂਠ ਬੋਲ ਕੇ ਸਰਕਾਰ ਬਣਾਈ। ਚੋਣਾਂ ਦੌਰਾਨ ਜੋ ਵਾਅਦੇ ਕੀਤੇ ਗਏ ਸਨ ਉਹ ਪੂਰੇ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਵੇਲੇ ਰੇਤੇ ਦੀ ਟਰਾਲੀ 2100 ਰੁਪਏ ਦੀ ਮਿਲਦੀ ਸੀ ਜੋ ਹੁਣ 21 ਹਜ਼ਾਰ ਦੀ ਵਿਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਧਰਨਿਆਂ ਵਾਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਆਪਣੇ ਜੱਦੀ ਘਰ ਵੀ ਨਹੀਂ ਜਾ ਸਕਦੇ ਜਿਸ ਦਾ ਸਬੂਤ ਜੱਦੀ ਜ਼ਿਲ੍ਹੇ ਸੰਗਰੂਰ ਵਿੱਚ ਉਨ੍ਹਾਂ ਦੇ ਘਰ ਅੱਗੇ ਲੱਗ ਰਹੇ ਧਰਨੇ ਹਨ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜ ਰਾਜਾਂ ਦੀਆਂ ਚੋਣਾਂ ਵਿੱਚ ‘ਆਪ’ ਨੂੰ ਅੱਧਾ ਫ਼ੀਸਦੀ ਵੋਟ ਵੀ ਨਹੀਂ ਪਈ। ਉਨ੍ਹਾਂ ਕਿਹਾ ਕਿ ਕੌਮੀ ਪਾਰਟੀ ਅਖਵਾਉਣ ਵਾਲੀ ‘ਆਪ’ ਦਾ ਦੇਸ਼ ਦੀ ਸੰਸਦ ਵਿੱਚ ਕਾਂਗਰਸ ਪਿਛੋਕੜ ਵਾਲਾ ਇੱਕੋ ਇੱਕ ਮੈਂਬਰ ਹੈ। ਇਸ ਮੌਕੇ ਉਨ੍ਹਾਂ ਸੂਬੇ ਦੀ ਕਾਨੂੰਨ ਵਿਵਸਥਾ ਅਤੇ ਮੁੱਖ ਮੰਤਰੀ ਦੀ ਪਤਨੀ ਦੀ ਸੁਰੱਖਿਆ ਛਤਰੀ ਵਿਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਉੱਤੇ ਸਵਾਲ ਚੁੱਕੇ। ਉਨ੍ਹਾਂ ਜਲੰਧਰ ਵਿੱਚ ਡੀਐੱਸਪੀ ਦੀ ਹੱਤਿਆ ਬਾਰੇ ਵੀ ਸਵਾਲ ਚੁੱਕੇ।  

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024