Punjab

ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਕੀਤੀਆਂ ਜਾਣਗੀਆਂ ਸਥਾਪਤ

  • Punjabi Bulletin
  • Jan 03, 2024
ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਕੀਤੀਆਂ ਜਾਣਗੀਆਂ ਸਥਾਪਤ
  • 75 views

ਚੰਡੀਗੜ੍ਹ-ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਮਿਆਰੀ ਖੇਤੀਬਾੜੀ ਉਤਪਾਦਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ, ਐੱਸਏਐੱਸ ਨਗਰ (ਮੁਹਾਲੀ) ਅਤੇ ਬਠਿੰਡਾ ਜ਼ਿਲ੍ਹੇ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕੀਤੀਆਂ ਜਾਣਗੀਆਂ। ਜਾਣਕਾਰੀ ਮੁਤਾਬਕ ਉਹ ਅੱਜ ਇੱਥੇ ਕਿਸਾਨ ਭਵਨ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਕੇਏਪੀ ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਕਰਮਚਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ, ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸੈਂਪਲਿੰਗ ਅਤੇ ਟੈਸਟਿੰਗ ਦੇ ਨਿਰਧਾਰਿਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹੇ ਹਨ, ਵਿਰੁੱਧ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਮੰਤਰੀ ਨੂੰ ਜਾਣੂ ਕਰਵਾਇਆ ਕਿ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਮਿਆਰੀ ਬੀਜ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਯਕੀਨੀ ਬਣਾਉਣ ਲਈ 13 ਦਸੰਬਰ ਨੂੰ ਕਾਇਮ ਉਡਣ ਦਸਤਿਆਂ ਦੀਆਂ ਪੰਜ ਟੀਮਾਂ ਨੇ 110 ਰਿਟੇਲ/ਹੋਲਸੇਲ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ 134 ਸੈਂਪਲ ਲਏ।  ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦਿਆਂ ਸ੍ਰੀ ਖੁੱਡੀਆਂ ਨੇ ਸੂਬੇ ਦੇ ਕਿਸਾਨਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇਵਾਈਸੀ ਮੁਕੰਮਲ ਕਰਨ ਦੀ ਅਪੀਲ ਕੀਤੀ। ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਸਰਕਾਰ ਵੱਲੋਂ ਚਲਾਏ ਜਾ ਰਹੇ ਕਿਸਾਨ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਵਿੱਚ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਦੇਣ ਲਈ ਵੀ ਕਿਹਾ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੀ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024