Punjab

ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗ੍ਰਿਫ਼ਤਾਰ

  • Punjabi Bulletin
  • Jan 31, 2023
ਦੋ ਜੇਲ੍ਹ ਕੈਦੀਆਂ ਸਮੇਤ ਚਾਰ ਵਿਅਕਤੀ 5.31 ਲੱਖ ਫਾਰਮਾ ਓਪੀਓਡਜ਼ ਨਾਲ ਗ੍ਰਿਫ਼ਤਾਰ
  • 113 views

 ਚੰਡੀਗੜ੍ਹ-ਅੰਤਰ-ਰਾਜੀ ਫਾਰਮਾਸਿਊਟੀਕਲ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਜੇਲ੍ਹ ’ਚੋਂ ਦੋ ਜੇਲ੍ਹ ਕੈਦੀਆਂ ਅਤੇ ਇੱਕ ਸਪਲਾਇਰ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ’ਚੋਂ 5.31 ਲੱਖ ਫਾਰਮਾ ਓਪੀਓਡਜ਼ ਬਰਾਮਦ ਕੀਤੀਆਂ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਨੀ ਕੁਮਾਰ ਵਾਸੀ ਲੁਧਿਆਣਾ ਅਤੇ ਰਣਜੀਤ ਸਿੰਘ ਉਰਫ਼ ਰਿੰਕੂ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਦਕਿ ਈਸ਼ਾਨ ਗੁਪਤਾ ਅਤੇ ਰਵੀ ਕੁਮਾਰ ਨੂੰ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆਂਦਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਡੀਆਈਜੀ ਰੋਪੜ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਫ਼ਤਹਿਗੜ੍ਹ ਪੁਲਿਸ ਨੇ 23 ਜਨਵਰੀ 2023 ਨੂੰ ਵਿਸ਼ੇਸ਼ ਨਾਕਾਬੰਦੀ ਦੌਰਾਨ ਸੰਨੀ ਕੁਮਾਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿੱਚੋਂ 19590 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਸਨ। ਐਸਐਸਪੀ ਫ਼ਤਹਿਗੜ੍ਹ ਸਾਹਿਬ ਨੇ ਦੱਸਿਆ ਕਿ ਉਨ੍ਹਾਂ ਨੇ ਮੁਲਜ਼ਮ ਰਣਜੀਤ ਰਿੰਕੂ ਦਾ ਪੁਲੀਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਮੁੱਖ ਸਪਲਾਇਰ ਦਾ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਹੋਰ ਬਰਾਮਦਗੀ ਹੋਣ ਦੀ ਉਮੀਦ ਹੈ। 

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024