ਨਵੀਂ ਦਿੱਲੀ-ਅਗਲੇ ਹਫਤੇ ਖੇਡ ਮੰਤਰਾਲੇ ਵੱਲੋਂ ਭਾਰਤੀ ਕੁਸ਼ਤੀ ਮਹਾਸੰਘ ਆਪਣੀ ਮੁਅੱਤਲੀ ਨੂੰ ਅਦਾਲਤ ਵਿੱਚ ਚੁਣੌਤੀ ਦੇਵੇਗੀ। ਜਾਣਕਾਰੀ ਮੁਤਾਬਕ ਇਸ ਮੌਕੇ ਭਵਿੱਖ ਦੀ ਰਣਨੀਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ 16 ਜਨਵਰੀ ਨੂੰ ਇੱਥੇ ਕਾਰਜਕਾਰੀ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ। ਸਰਕਾਰ ਨੇ ਕੌਮੀ ਖੇਡ ਜ਼ਾਬਤੇ ਅਤੇ ਡਬਲਿਊਐੱਫਆਈ ਦੇ ਸੰਵਿਧਾਨ ਦੀ ਉਲੰਘਣਾ ਦਾ ਹਵਾਲਾ ਦਿੰਦੇ ਹੋਏ ਫੈਡਰੇਸ਼ਨ ਦੀਆਂ ਚੋਣਾਂ ਤੋਂ ਤਿੰਨ ਦਿਨ ਬਾਅਦ 24 ਦਸੰਬਰ ਨੂੰ ਨਵੀਂ ਚੁਣੀ ਸੰਸਥਾ ਨੂੰ ਮੁਅੱਤਲ ਕਰ ਦਿੱਤਾ ਸੀ। ਸੰਘ ਨੇ ਕਿਹਾ ਹੈ ਕਿ ਉਹ ਨਾ ਤਾਂ ਮੁਅੱਤਲੀ ਨੂੰ ਸਵੀਕਾਰ ਕਰਦਾ ਹੈ ਅਤੇ ਨਾ ਹੀ ਕੁਸ਼ਤੀ ਦੇ ਕੰਮਕਾਜ ਨੂੰ ਦੇਖਣ ਲਈ ਭਾਰਤੀ ਓਲੰਪਿਕ ਸੰਘ ਵੱਲੋਂ ਬਣਾਏ ਐਡ-ਹਾਕ ਪੈਨਲ ਨੂੰ ਮਾਨਤਾ ਦਿੰਦਾ ਹੈ। ਸੰਘ ਦੇ ਪ੍ਰਧਾਨ ਸੰਜੈ ਸਿੰਘ ਨੇ ਦੱਸਿਆ, ‘ਸਾਨੂੰ ਸੁਚਾਰੂ ਢੰਗ ਨਾਲ ਕੰਮ ਕਰਨ ਵਾਲੀ ਫੈਡਰੇਸ਼ਨ ਦੀ ਲੋੜ ਹੈ। ਅਸੀਂ ਇਸ ਮਾਮਲੇ ਨੂੰ ਅਗਲੇ ਹਫ਼ਤੇ ਅਦਾਲਤ ਵਿੱਚ ਲੈ ਕੇ ਜਾ ਰਹੇ ਹਾਂ। ਇਹ ਮੁਅੱਤਲੀ ਸਾਨੂੰ ਮਨਜ਼ੂਰ ਨਹੀਂ ਹੈ ਕਿਉਂਕਿ ਸਾਡੀਆਂ ਚੋਣਾਂ ਲੋਕਤੰਤਰੀ ਢੰਗ ਨਾਲ ਹੋਈਆਂ ਸਨ। ਅਸੀਂ 16 ਜਨਵਰੀ ਨੂੰ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵੀ ਬੁਲਾਈ ਹੈ।’