ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਆਫੀਸਲ ਟਵਿੱਟਰ ਅਕਾਊਂਟ ਅਤੇ ਫੇਸਬੁੱਕ ਪੇਜ ਤੇ ਲਿਖਿਆ ਹੈ ਕਿ ਕੜਾਕੇ ਦੀ ਠੰਡ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਦਸਵੀਂ ਕਲਾਸ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਚ 8 ਜਨਵਰੀ ਤੋਂ 14 ਜਨਵਰੀ ਤੱਕ ਛੁੱਟੀਆਂ ਕਰਨ ਦਾ ਫੈਸਲਾ ਕੀਤਾ ਗਿਆ ਹੈ।