Punjab

ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸੁਖਬੀਰ ਬਾਦਲ ਵੱਲੋਂ ਮੁਕਤਸਰ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ

  • Punjabi Bulletin
  • Jan 11, 2024
ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸੁਖਬੀਰ ਬਾਦਲ ਵੱਲੋਂ ਮੁਕਤਸਰ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ
  • 118 views

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਮੁਕਤਸਰ ਅਦਾਲਤ ਵਿਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਜਾਣਕਾਰੀ ਮੁਤਾਬਕ ਖੁੱਲ੍ਹੀ ਬਹਿਸ ’ਚ ਭਗਵੰਤ ਮਾਨ ਨੇ ਬਾਦਲ ਪਰਿਵਾਰ ’ਤੇ ਹਰਿਆਣਾ ’ਚ ਬਾਲਾਸਰ ਫਾਰਮ ਲਈ ਵਿਸ਼ੇਸ਼ ਨਹਿਰ ਬਣਾਉਣ ਦੇ ਦੋਸ਼ ਲਾਏ ਸਨ। ਇਸ ਦੇ ਲਈ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫ਼ੀ ਮੰਗਣ ਲਈ ਕਿਹਾ ਸੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਬਾਦਲ ਦੀ ਇਸ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਕਿਹਾ ਹੈ ਕਿ ਉਹ ਹਰ ਹਫ਼ਤੇ ਸੁਖਬੀਰ ਅਤੇ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਦੀ ਜਾਣਕਾਰੀ ਸਬੂਤਾਂ ਸਮੇਤ ਜਨਤਕ ਕਰਨਗੇ। ਸੀ.ਐਮ ਮਾਨ ਨੇ ਕਿਹਾ ਕਿ “ਹੁਣ ਇਹ ਉਨ੍ਹਾਂ ਲਈ ਚੁਣੌਤੀ ਨਹੀਂ, ਸਗੋਂ ਇੱਕ ਮੌਕਾ ਹੈ। ਉਹ ਇਸ ਮਾਮਲੇ ਵਿਚ ਹਰ ਹਫ਼ਤੇ ਅਦਾਲਤੀ ਤਰੀਕ (ਸੁਣਵਾਈ) ਕਰਵਾਉਣਾ ਚਾਹੁੰਦੇ ਹਨ। ਹਰ ਤਰੀਕ ਨੂੰ ਉਹ ਸਬੂਤਾਂ ਸਮੇਤ ਅਦਾਲਤ ਦੇ ਸਾਹਮਣੇ ਆਪਣੇ ਵਿਚਾਰ ਪੇਸ਼ ਕਰਨਗੇ। ਹੁਣ ਹਰ ਹਫ਼ਤੇ ਬਾਦਲ ਪਰਿਵਾਰ ਦੀਆਂ ਬੇਨਾਮੀ ਜਾਇਦਾਦਾਂ ਦਾ ਪਰਦਾਫਾਸ਼ ਕੀਤਾ ਜਾਵੇਗਾ। ਇੰਨਾ ਹੀ ਨਹੀਂ ਉਹ ਸੁਖ ਵਿਲਾਸ ਤੋਂ ਅਮਰੀਕਾ ਤੱਕ ਦੀਆਂ ਪਾਰਕਿੰਗਾਂ ਬਾਰੇ ਵੀ ਖੁਲਾਸਾ ਕਰਨਗੇ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 1 ਨਵੰਬਰ 2023 ਨੂੰ ਖੁੱਲ੍ਹੀ ਬਹਿਸ ਬੁਲਾਈ ਸੀ। ਇਸ ਸਬੰਧੀ ਭਗਵੰਤ ਮਾਨ ਵੱਲੋਂ ਵਿਰੋਧੀ ਧਿਰ ਦੇ ਆਗੂਆਂ ਨੂੰ ਸੱਦਿਆ ਗਿਆ ਸੀ ਪਰ ਕੋਈ ਵੀ ਆਗੂ ਬਹਿਸ ਲਈ ਨਹੀਂ ਆਇਆ। ਜਿਸ ਤੋਂ ਬਾਅਦ ਭਗਵੰਤ ਮਾਨ ਨੇ ਬਾਦਲ ਪਰਿਵਾਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ’ਤੇ ਗੰਭੀਰ ਦੋਸ਼ ਲਗਾਏ ਸਨ।  ਇਸ ਦੌਰਾਨ ਓਧਰ ਇਸ ਤੋਂ ਬਾਅਦ ਸੁਖਬੀਰ ਬਾਦਲ ਨੇ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਸੀ। ਸੁਖਬੀਰ ਬਾਦਲ ਵੱਲੋਂ ਭੇਜੇ ਗਏ ਕਾਨੂੰਨੀ ਨੋਟਿਸ ਦਾ ਮੁੱਖ ਮੰਤਰੀ ਮਾਨ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਮੁਕਤਸਰ ਦੀ ਅਦਾਲਤ ਵਿਚ ਮਾਣਹਾਨੀ ਦਾ ਕੇਸ ਕੀਤਾ ਗਿਆ ਹੈ। ਇਹ ਕੇਸ ਸੁਖਬੀਰ ਬਾਦਲ ਦੇ ਵਕੀਲ ਵੱਲੋਂ ਅਦਾਲਤ ਵਿਚ ਦਾਇਰ ਕੀਤਾ ਗਿਆ ਸੀ।  


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024