India

31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਇਜਲਾਸ, ਚੱਲੇਗਾ 9 ਫਰਵਰੀ ਤੱਕ

  • Punjabi Bulletin
  • Jan 11, 2024
31 ਜਨਵਰੀ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਇਜਲਾਸ, ਚੱਲੇਗਾ 9 ਫਰਵਰੀ ਤੱਕ
  • 172 views

ਨਵੀਂ ਦਿੱਲੀ-31 ਜਨਵਰੀ ਤੋਂ ਸੰਸਦ ਦਾ ਬਜਟ ਇਜਲਾਸ ਸ਼ੁਰੂ ਹੋ ਜਾਵੇਗਾ ਜੋ ਕਿ 9 ਫਰਵਰੀ ਤੱਕ ਚੱਲੇਗਾ। ਜਾਣਕਾਰੀ ਮੁਤਾਬਕ ਇਸ ਦੌਰਾਨ ਅੰਤਰਿਮ ਬਜਟ 1 ਫਰਵਰੀ 2024 ਨੂੰ ਪੇਸ਼ ਕੀਤਾ ਜਾਵੇਗਾ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦਾ ਆਖਰੀ ਬਜਟ ਪੇਸ਼ ਕਰਨਗੇ। ਰਾਸ਼ਟਰਪਤੀ ਦ੍ਰੌਪਦੀ ਮੁਰਮੂ 31 ਜਨਵਰੀ ਨੂੰ ਸੰਸਦ ਦੇ ਦੋਵਾਂ ਸਦਨਾਂ ਨੂੰ ਸੰਬੋਧਨ ਕਰਨਗੇ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੋਦੀ ਸਰਕਾਰ ਇਸ ਅੰਤਰਿਮ ਬਜਟ ਵਿਚ ਔਰਤਾਂ ਅਤੇ ਕਿਸਾਨਾਂ ਨਾਲ ਸਬੰਧਤ ਵੱਡੇ ਐਲਾਨ ਕਰ ਸਕਦੀ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਅੰਤਰਿਮ ਬਜਟ ਵਿਚ ਮਹਿਲਾ ਕਿਸਾਨਾਂ ਲਈ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਨੂੰ ਦੁੱਗਣਾ ਕਰਨ ਦੀ ਤਜਵੀਜ਼ ਹੋ ਸਕਦੀ ਹੈ। ਵਿੱਤ ਮੰਤਰਾਲੇ ਨਾਲ ਜੁੜੇ ਮੁੱਖ ਆਰਥਿਕ ਸਲਾਹਕਾਰ ਅਤੇ ਉਨ੍ਹਾਂ ਦੀ ਟੀਮ ਵਲੋਂ ਤਿਆਰ ਕੀਤਾ ਗਿਆ ਆਰਥਿਕ ਸਰਵੇਖਣ 31 ਜਨਵਰੀ ਨੂੰ ਪੇਸ਼ ਕੀਤਾ ਜਾਵੇਗਾ।


Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024