India

ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਦੇ ਆਗੂਆਂ ਦੀ ਮੀਟਿੰਗ ਬੁਲਾਈ

  • Punjabi Bulletin
  • Jan 20, 2024
ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਪ ਦੇ ਆਗੂਆਂ ਦੀ ਮੀਟਿੰਗ ਬੁਲਾਈ
  • 429 views

ਨਵੀਂ ਦਿੱਲੀ-ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸੰਭਾਵੀ ਉਮੀਦਵਾਰਾਂ ਦੇ ਨਾਵਾਂ ਬਾਰੇ ਚਰਚਾ ਕਰਨ ਲਈ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ’ਤੇ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਮੀਟਿੰਗ ਬੁਲਾਈ ਗਈ। ਜਾਣਕਾਰੀ ਮੁਤਾਬਕ ਪਾਰਟੀ ਦੇ ਕੌਮੀ ਕਨਵੀਨਰ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਆਗੂ ਵੀ ਮੀਟਿੰਗ ਵਿੱਚ ਮੌਜੂਦ ਸਨ। ਵਿਰੋਧੀ ਧਿਰ ਦੇ ‘ਇੰਡੀਆ’ ਗੱਠਜੋੜ ਵਿੱਚ ਸ਼ਾਮਲ ‘ਆਪ’ ਅਤੇ ਕਾਂਗਰਸ ਦਿੱਲੀ ਤੇ ਪੰਜਾਬ ਸਮੇਤ ਸੂਬਿਆਂ ਵਿੱਚ ਲੋਕ ਸਭਾ ਚੋਣਾਂ ਲਈ ਸੀਟ ਵੰਡ ’ਤੇ ਗੱਲਬਾਤ ਕਰ ਰਹੇ ਹਨ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024