Punjab

ਤਨਖਾਹਾਂ ਦੇ ਬਜਟ ਲਈ ਅਤੇ ਰੋਕੇ ਮੋਬਾਈਲ ਭੱਤੇ ਦੀ ਬਹਾਲੀ ਨੂੰ ਲੈ ਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ

  • Punjabi Bulletin
  • Feb 06, 2023
ਤਨਖਾਹਾਂ ਦੇ ਬਜਟ ਲਈ ਅਤੇ ਰੋਕੇ ਮੋਬਾਈਲ ਭੱਤੇ ਦੀ ਬਹਾਲੀ ਨੂੰ ਲੈ ਕੇ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ
  • 119 views
ਸੰਗਰੂਰ-ਸਾਂਝਾ ਅਧਿਆਪਕ ਮੋਰਚਾ ਵੱਲੋਂ ਅਧਿਆਪਕਾਂ ਦੀਆਂ ਜਨਵਰੀ ਮਹੀਨੇ ਦੀਆਂ ਤਨਖਾਹਾਂ ਦਾ ਬਜਟ ਜਾਰੀ ਨਾ ਕਰਨ ਅਤੇ ਖਜ਼ਾਨਾ ਅਫਸਰਾਂ ਵੱਲੋਂ ਜਬਾਨੀ ਹੁਕਮ ਰਾਹੀਂ ਮੋਬਾਈਲ ਭੱਤੇ ਕੱਟੇ ਜਾਣ ਦੇ ਖਿਲਾਫ਼ ਜਬਰਦਸਤ ਰੋਸ ਮੁਜ਼ਾਹਰਾ ਕੀਤਾ ਗਿਆ। ਪਹਿਲਾਂ ਸੈਂਕੜਿਆਂ ਦੀ ਗਿਣਤੀ ਵਿੱਚ ਅਧਿਆਪਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਪਾਰਕ ਵਿੱਚ ਇਕੱਠੇ ਹੋਏ। ਇਕੱਠੇ ਹੋਣ ਤੋਂ ਬਾਅਦ ਅਧਿਆਪਕ ਜਬਰਦਸਤ ਨਾਅਰੇਬਾਜੀ ਕਰਦਿਆਂ ਜ਼ਿਲਾ ਖਜਾਨਾ ਦਫਤਰ ਦੇ ਮੁੱਖ ਗੇਟ ਅੱਗੇ ਪਹੁੰਚੇ। 
ਇਸ ਮੌਕੇ ਇਕੱਤਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਅਧਿਆਪਕ ਆਗੂ ਗੁਰਜੰਟ ਸਿੰਘ ਬਾਲੀਆਂ, ਦੇਵੀ ਦਿਆਲ, ਅਵਤਾਰ ਸਿੰਘ ਢਢੋਗਲ, ਵਰਿੰਦਰਜੀਤ ਸਿੰਘ ਬਜਾਜ, ਗੁਰਦੇਵ ਸਿੰਘ ਸਿਧੜਾ ਨੇ ਕਿਹਾ ਕਿ ਖਜ਼ਾਨਾ ਦਫ਼ਤਰ ਵੱਲੋਂ ਨਿਰਾਧਾਰ ਜੁਬਾਨੀ ਉਦੇਸ਼ਾਂ ਰਾਹੀਂ ਅਧਿਆਪਕਾਂ ਦੀਆਂ ਤਨਖਾਹਾਂ ਚੋਂ ਜਨਵਰੀ ਮਹੀਨੇ ਦਾ ਮੋਬਾਇਲ ਭੱਤਾ ਕੱਟ ਲਿਆ ਗਿਆ ਹੈ। ਲੋੜੀਂਦਾ ਬਜਟ ਉਪਲੱਬਧ ਨਾ ਹੋਣ ਕਾਰਨ ਬਹੁਤ ਸਾਰੇ ਅਧਿਆਪਕਾਂ ਨੂੰ ਹਾਲੇ ਤੱਕ ਜਨਵਰੀ ਮਹੀਨੇ ਦੀ ਤਨਖਾਹ ਨਹੀਂ ਮਿਲੀ। ਆਗੂਆਂ ਨੇ ਦੋਸ਼ ਲਾਇਆ ਕਿ ਬੀਤੇ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਦੇ ਫੈਸਲਿਆਂ ਨੂੰ ਅਧਿਕਾਰੀਆਂ ਵੱਲੋਂ ਲਾਗੂ ਨਹੀਂ ਕੀਤਾ ਜਾ ਰਿਹਾ ਹੈ ਜੇਕਰ ਅਧਿਆਪਕ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਗਿਆ ਤਾਂ ਸਾਂਝਾ ਅਧਿਆਪਕ ਮੋਰਚਾ ਵੱਲੋਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਉਪਰੰਤ ਸਾਂਝਾ ਅਧਿਆਪਕ ਮੋਰਚਾ ਦੇ ਆਗੂਆਂ ਨੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਨਾਂ ਜਿਲਾ ਪ੍ਰਸ਼ਾਸ਼ਨ ਰਾਹੀਂ ਰੋਸ ਪੱਤਰ ਦਿੱਤਾ। 
Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2024