Canada

ਲੈਜ਼ਲੀਵਿੱਲ ਵਿਚ ਚਾਰ ਮੰਜ਼ਿਲਾ ਇਮਾਰਤ ਵਿਚ ਲੱਗੀ ਅੱਗ

  • Punjabi Bulletin
  • Feb 09, 2023
ਲੈਜ਼ਲੀਵਿੱਲ ਵਿਚ ਚਾਰ ਮੰਜ਼ਿਲਾ ਇਮਾਰਤ ਵਿਚ ਲੱਗੀ ਅੱਗ
  • 275 views

ਟੋਰਾਂਟੋ-ਲੈਜ਼ਲੀਵਿੱਲ ਵਿੱਚ ਲੋਗਨ ਐਵਨਿਊ ਨੇੜੇ ਈਸਟਰਨ ਐਵਨਿਊ ਉੱਤੇ ਸਥਿਤ ਚਾਰ ਮੰਜਿਲਾ ਇਮਾਰਤ ਵਿੱਚ ਅੱਗ ਲੱਗ ਗਈ ਜਿਸ ਵਿਚ 2 ਵਿਅਕਤੀਆਂ ਦੀ ਹਾਲਤ ਗੰਭੀਰ ਹੋ ਗਈ। ਜਾਣਕਾਰੀ ਮੁਤਾਬਕ ਚਾਰ ਮੰਜਿਲਾ ਇਮਾਰਤ ਵਿੱਚ ਅੱਗ ਲੱਗ ਜਾਣ ਤੋਂ ਬਾਅਦ ਫਾਇਰਫਾਈਟਰਜ਼ ਨੂੰ ਬੁਲਾਇਆ ਅਤੇ ਫਾਇਰਫਾਇਟਰਜ਼ ਅੱਗ ਉੱਤੇ ਕਾਬੂ ਪਾਉਣ ਵਿੱਚ ਕਾਮਯਾਬ ਰਹੇ। ਇਸ ਸਬੰਧੀ ਟੋਰਾਂਟੋ ਪੈਰਾਮੈਡਿਕਸ ਸਰਵਿਸਿਜ਼ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਧੂੰਆਂ ਚੜ੍ਹ ਜਾਣ ਕਾਰਨ ਦੋ ਵਿਅਕਤੀਆਂ ਨੂੰ ਹਸਪਤਾਲ ਲਿਜਾਇਆ ਗਿਆ। ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾਂਦੀ ਹੈ। ਫਾਇਰਫਾਈਟਰਜ਼ ਨੇ ਦੱਸਿਆ ਕਿ ਉਹ ਮੌਕੇ ਉੱਤੇ ਹੀ ਰਹਿ ਕੇ ਸਥਿਤੀ ਦਾ ਮੁਆਇਨਾ ਕਰ ਰਹੇ ਹਨ ਤਾਂ ਕਿ ਅੱਗ ਉੱਤੇ ਪੂਰੀ ਤਰ੍ਹਾਂ ਕਾਬੂ ਪਾਇਆ ਜਾ ਸਕੇ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗਾ।

Additional links

Calgary
contact@punjabilinkradio.com

Flag Counter
Punjabi Link & Punjabi Bulletin

© 2016-2026